11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬੀਬੀ ਰਾਮੂਵਾਲੀਆ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ‘ਸਵੱਛ ਭਾਰਤ ਅਭਿਆਨ’ ਤਹਿਤ ਸਫ਼ਾਈ ਮੁਹਿੰਮ ਚਲਾਈ

ਅਜੀਤ ਡੈਸਕ 17-07-2026
ਐੱਸ. ਏ. ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ 17 ਜੁਲਾਈ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ‘ਸਵੱਛ ਭਾਰਤ ਅਭਿਆਨ’ ਤਹਿਤ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੀ ਅਗਵਾਈ ਹੇਠ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਸੈਕਟਰ-78 ਮੁਹਾਲੀ ਦੇ ਆਲੇ-ਦੁਆਲੇ ਅਤੇ ਪਿੰਡ ਮੋਟੇਮਾਜਰਾ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਪ੍ਰਵੀਨ ਕੁਮਾਰ, ਵਿਜੇ ਪਾਠਕ, ਡਾ. ਨਰਿੰਦਰ ਅਸ਼ੋਕ ਝਾਅ ਸਮੇਤ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਆਲੇ-ਦੁਆਲੇ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਮੋਟੇਮਾਜਰਾ ਵਿਖੇ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸਫ਼ਾਈ ਅਭਿਆਨ ਨੂੰ ਸਫ਼ਲ ਬਣਾਇਆ। ਇਸ ਮੌਕੇ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ, ਗਲੀਆਂ, ਸੜਕਾਂ ਤੇ ਜਨਤਕ ਥਾਵਾਂ ਨੂੰ ਵੀ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਨ ਸਾਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਇਕ ਸਿਹਤਮੰਦ ਸਮਾਜ ਦੀ ਨੀਂਹ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤਾ ‘ਸਵੱਛ ਭਾਰਤ ਅਭਿਆਨ’ ਅੱਜ ਇਕ ਜਨ ਅੰਦੋਲਨ ਬਣ ਚੁੱਕਾ ਹੈ। ਇਸ ਮੁਹਿੰਮ ਦਾ ਮਕਸਦ ਕੇਵਲ ਸਫ਼ਾਈ ਕਰਨਾ ਹੀ ਨਹੀਂ, ਸਗੋਂ ਹਰ ਨਾਗਰਿਕ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ, ਕੂੜਾ ਹਮੇਸ਼ਾ ਡਸਟਬਿੰਨ ਵਿਚ ਪਾਉਣ, ਬੂਟੇ ਲਗਾਉਣ ਅਤੇ ਆਪਣੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਜਗਨਨਾਥ ਰੱਥ ਯਾਤਰਾ ’ਚ ਉਮੜਿਆ ਸ਼ਰਧਾਲੂਆਂ ਦਾ ਜਨ ਸੈਲਾਬ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹੁੰਚਣਗੇ ਚੰਡੀਗੜ੍ਹ, ‘ਪੈਕ’ ਵਿਖੇ ਹੋਵੇਗਾ ਮੁੱਖ ਸਮਾਗਮ,

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।