06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

20 ਲੱਖ ਰਿਸ਼ਵਤ ਮਾਮਲਾ: ਓ. ਪੀ. ਰਾਣਾ ਖ਼ਿਲਾਫ਼ ਮਨਜ਼ੂਰੀ ਦੀ ਉਡੀਕ, ਵਿਕਾਸ ਗੋਇਲ ਦੀ ਜ਼ਮਾਨਤ ਅਰਜ਼ੀ 20 ਨੂੰ

ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਕਪਿਲ ਵਧਵਾ)- 20 ਲੱਖ ਰੁਪਏ ਰਿਸ਼ਵਤ ਮੰਗਣ ਦੇ ਚਰਚਿਤ ਮਾਮਲੇ ਵਿਚ ਸੀ.ਬੀ.ਆਈ ਵਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ ਡੀ.ਜੀ.ਪੀ ਦੇ ਰੀਡਰ ਓਮ ਪ੍ਰਕਾਸ਼ (ਓ.ਪੀ.) ਰਾਣਾ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਅਦਾਲਤ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਇਸ ਦੀਆਂ ਕਾਪੀਆਂ ਮੁਲਜ਼ਮਾਂ ਨੂੰ ਮੁਹੱਈਆ ਕਰਵਾ ਦਿੱਤੀਆਂ ਹਨ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਮੁਲਜ਼ਮ ਓ.ਪੀ. ਰਾਣਾ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਵਿਭਾਗੀ ਮਨਜ਼ੂਰੀ (ਸੈਂਕਸ਼ਨ) ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸ ਕਾਰਨ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ 2026 ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੂਜੇ ਪਾਸੇ, ਇਸ ਕੇਸ ਦੇ ਮੁਲਜ਼ਮ ਵਿਕਾਸ ਗੋਇਲ ਵਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਅਦਾਲਤ 20 ਜੁਲਾਈ ਨੂੰ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਸੀ.ਬੀ.ਆਈ ਨੇ ਦੋਸ਼ ਲਗਾਇਆ ਹੈ ਕਿ ਓ.ਪੀ. ਰਾਣਾ ਅਤੇ ਵਿਚੋਲੇ ਪਿਓ-ਪੁੱਤ ਸਮੇਤ ਬਾਕੀ ਮੁਲਜ਼ਮਾਂ ਨੇ ਮਲੋਟ ਦੇ ਸਟੇਟ ਕਰ ਅਧਿਕਾਰੀ ਅਮਿਤ ਕੁਮਾਰ ਨੂੰ ਜਾਅਲੀ ਸ਼ਿਕਾਇਤ ਦੇ ਆਧਾਰ ‘ਤੇ ਕੇਸ ਵਿਚ ਫਸਾਉਣ ਦੀ ਧਮਕੀ ਦੇ ਕੇ 20 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਚਾਰਜਸ਼ੀਟ ਵਿਚ ਸੀ.ਬੀ.ਆਈ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਜਪ੍ਰਣਾਲੀ ਸਬੰਧੀ ਵੀ ਕਈ ਗੰਭੀਰ ਟਿੱਪਣੀਆਂ ਕਰਦਿਆਂ ਵੱਖਰੀ ਜਾਂਚ ਦੀ ਲੋੜ ਜਤਾਈ ਹੈ।
ਪਿਛਲੀ ਖ਼ਬਰ ਡੇਰਾਬੱਸੀ ਦੇ ਉਦਯੋਗਾਂ ਨੂੰ ਕੌਮਾਂਤਰੀ ਬਾਜ਼ਾਰ ਦੇ ਹਾਣੀ ਬਣਾਉਣ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡਰੋਜਨ ਟ੍ਰੇਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।