06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਸ਼ੇੜੀ ਪਤੀ ਵਲੋਂ ਹਮਲਾ ਕਰਕੇ ਜ਼ਖ਼ਮੀ ਕੀਤੀ ਪਤਨੀ ਦੀ ਜ਼ੇਰੇ ਇਲਾਜ ਮੌਤ

ਅਜੀਤ ਡੈਸਕ 18-07-2026
ਪੁਲਿਸ ਨੇ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ
ਖਰੜ, 17 ਜੁਲਾਈ (ਜੰਡਪੁਰੀ)-ਕੁਝ ਸਮਾਂ ਪਹਿਲਾਂ ਖਰੜ ਦੀ ਅਨਾਜ ਮੰਡੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਤਵਾ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਕਿ ਡੇਢ ਮਹੀਨੇ ਬਾਅਦ ਜ਼ੇਰੇ ਇਲਾਜ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਓਮਵਤੀ ਵਜੋਂ ਹੋਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਨਮਨਪ੍ਰੀਤ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਸਿਲ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਭਰਾ ਨਰਉੱਤਮ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਸ ਦੀ ਮਾਤਾ ਮੰਜੂ ਨੇ ਦੱਸਿਆ ਸੀ ਕਿ ਮੁਲਜ਼ਮ ਨਮਨਪ੍ਰੀਤ ਦਾ ਉਨ੍ਹਾਂ ਨੂੰ ਫ਼ੋਨ ਆਇਆ ਸੀ, ਜੋ ਕਿ ਨਸ਼ੇ ਦੀ ਹਾਲਤ ‘ਚ ਗੱਲ ਕਰਦਿਆਂ ਆਖ ਰਿਹਾ ਸੀ ਕਿ ਉਸ ਦਾ ਆਪਣੀ ਪਤਨੀ ਓਮਵਤੀ ਨਾਲ ਝਗੜਾ ਹੋ ਗਿਆ ਹੈ ਤੇ ਗੁੱਸੇ ‘ਚ ਉਸ ਦੇ ਸਿਰ ‘’ਤੇ ਉਸ ਤੋਂ ਤਵਾ ਵੱਜ ਗਿਆ ਹੈ। ਜ਼ਿਆਦਾ ਸੱਟ ਲੱਗਣ ਕਾਰਨ ਉਸ ਨੇ ਓਮਵਤੀ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾ ਦਿੱਤਾ ਹੈ ਤੇ ਤੁਸੀਂ ਵੀ ਪੀ. ਜੀ. ਆਈ. ਵਿਖੇ ਆ ਜਾਓ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਸ ਨੇ ਤੇ ਉਸ ਦੀ ਮਾਤਾ ਨੇ ਪੀ. ਜੀ. ਆਈ. ਵਿਖੇ ਪਹੁੰਚ ਕੇ ਓਮਵਤੀ ਨੂੰ ਦੇਖਿਆ ਤਾਂ ਉਸ ਦੇ ਸਿਰ ‘ਤੇ ਕਾਫੀ ਸੱਟ ਲੱਗੀ ਹੋਈ ਸੀ, ਜਿਸ ਕਾਰਨ ਉਹ ਬੋਲ ਵੀ ਨਹੀਂ ਪਾ ਰਹੀ ਸੀ ਅਤੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਕਿਹਾ ਕਿਹਾ ਹਾਲਤ ਨਾਜੁਕ ਹੋਣ ਕਰਕੇ ਉਸ ਸਮੇਂ ਪੁਲਿਸ ਉਸ ਦੀ ਭੈਣ ਦੇ ਬਿਆਨ ਦਰਜ ਨਹੀਂ ਕਰ ਸਕੀ ਤੇ ਉਨ੍ਹਾਂ ਆਖਿਆ ਸੀ ਕਿ ਫ਼ਿਲਹਾਲ ਉਹ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ ਤੇ ਜਦੋਂ ਓਮਵਤੀ ਹੋਸ਼ ‘ਚ ਆ ਜਾਵੇਗੀ ਤਾਂ ਬਿਆਨ ਦਰਜ ਕਰਵਾਏ ਜਾਣਗੇ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਓਮਵਤੀ ਨੂੰ ਪੀ. ਜੀ. ਆਈ. ਚੰਡੀਗੜ੍ਹ ਤੋਂ ਡਿਸਚਾਰਜ ਕਰਵਾਉਣ ਉਪਰੰਤ ਸਿਵਲ ਹਸਪਤਾਲ ਮੁਹਾਲੀ ਵਿਖੇ ਦਾਖ਼ਲ ਕਰਵਾ ਦਿੱਤਾ, ਜਿਥੋਂ ਕਿ ਬੀਤੇ ਦਿਨੀਂ ਉਸ ਦੀ ਭੈਣ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਸ ਨੂੰ ਮੁੜ ਪੀ. ਜੀ. ਆਈ. ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਦੀ ਮੌਤ ਉਸ ਦੇ ਜੀਜੇ ਨਮਨਪ੍ਰੀਤ ਵਲੋਂ ਸਿਰੇ ‘ਚ ਤਵਾ ਮਾਰਨ ਕਰਕੇ ਹੋਈ ਹੈ। ਉਧਰ ਦੂਜੇ ਪਾਸੇ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਖਰੜ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਤਵਾ ਵੀ ਬਰਾਮਦ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਦਾ ਡਾਕਟਰਾਂ ਦੇ ਬੋਰਡ ਤੋਂ ਪੋਸਟਮਾਰਟਮ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਵਾਜਬ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ-ਕੰਗ ਅਗਲੀ ਖ਼ਬਰ ਸਿਰ ਵੱਢ ਕੇ ਕਤਲ ਕਰਨ ਦੇ ਮਾਮਲੇ ’ਚ ਜਗੀਰ ਸਿੰਘ ਦੋਸ਼ੀ ਕਰਾਰ, ਦੋ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।