08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ

ਅਜੀਤ ਡੈਸਕ 20-07-2026
ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।
ਪਿਛਲੀ ਖ਼ਬਰ ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ, ਬਿਨਾਂ ਦੇਰੀ ਡਾਕਟਰੀ ਸਹਾਇਤਾ ਲਓ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।