08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ, ਬਿਨਾਂ ਦੇਰੀ ਡਾਕਟਰੀ ਸਹਾਇਤਾ ਲਓ-ਡਾ. ਬਲਬੀਰ ਸਿੰਘ

ਅਜੀਤ ਡੈਸਕ 20-07-2026
ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿਲ ਦੀਆਂ ਬੀਮਾਰੀਆਂ ਅੱਜ ਵੀ ਸਭ ਤੋਂ ਗੰਭੀਰ ਜਨ ਸਿਹਤ ਚੁਣੌਤੀਆਂ ਵਿਚੋਂ ਇਕ ਹਨ, ਪਰ ਜਾਗਰੂਕਤਾ, ਸਮੇਂ ਸਿਰ ਜਾਂਚ ਤੇ ਤੁਰੰਤ ਡਾਕਟਰੀ ਇਲਾਜ ਰਾਹੀ ਮੌਤਾਂ ਦੀ ਗਿਣਤੀ ਕਾਫੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛਾਤੀ ਵਿਚ ਲਗਾਤਾਰ ਦਰਦ, ਸਾਹ ਚੜ੍ਹਨਾ, ਅਸਧਾਰਨ ਥਕਾਵਟ ਜਾਂ ਹੋਰ ਚਿਤਾਵਨੀ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਕਿਉਂਕਿ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਨਾਲ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਜੀਵਨ-ਰੱਖਿਅਕ ਦਿਲ ਦੇ ਇਲਾਜ ਵਿਚ ਦੇਰੀ ਕਰਨ ਲਈ ਮਜ਼ਬੂਰ ਹੋਣ ਦੀ ਲੋਡ਼ ਨਹੀਂ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਯੋਗ ਮਰੀਜ਼ਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਬਿਨਾਂ ਸਹੀ ਸਮੇਂ ’ਤੇ ਮਿਆਰੀ ਦਿਲ ਰੋਗ ਇਲਾਜ ਮੁਹੱਈਆ ਹੋਵੇ। ਸਮੇਂ ਸਿਰ ਜਾਂਚ ਤੇ ਇਲਾਜ ਨਾਲ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਮਾਈ ਹਸਪਤਾਲ, ਮੁਹਾਲੀ (ਇੰਡਸ ਨੈੱਟਵਰਕ ਹਸਪਤਾਲ) ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਅਤੇ ਕੰਸਲਟੈਂਟ ਕਾਰਡੀਓਲੋਜਿਸਟ ਡਾ. ਕਰਨਦੀਪ ਸਿੰਘ ਸਿਆਲ ਨੇ ਕਿਹਾ, “ਦਿਲ ਦੀਆਂ ਬੀਮਾਰੀਆਂ ਅੱਜ ਵੀ ਦੇਸ਼ ਦੀਆਂ ਸਭ ਤੋਂ ਵੱਡੀਆਂ ਸਿਹਤ ਚੁਣੌਤੀਆਂ ਵਿਚੋਂ ਇਕ ਹਨ। ਜਨਮ ਤੋਂ ਦਿਲ ਦੇ ਨੁਕਸ ਤੇ ਦਿਲ ਦੀਆਂ ਹੋਰ ਗੁੰਝਲਦਾਰ ਬੀਮਾਰੀਆਂ ਦੇ ਮਾਮਲਿਆਂ ਵਿੱਚ ਵੱਡੀ ਗਿਣਤੀ ਵਿਚ ਇਲਾਜ ਦੀ ਲੋੜ ਪੈਂਦੀ ਹੈ। ਹਾਲਾਂਕਿ, ਸਮੇਂ ਸਿਰ ਜਾਂਚ ਅਤੇ ਇਲਾਜ ਰਾਹੀਂ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ।”
ਪਿਛਲੀ ਖ਼ਬਰ ਸੇਵਾਮੁਕਤ ਇੰਸਪੈਕਟਰ (ਰੋਡਵੇਜ਼) ਗੁਰਚਰਨ ਸਿੰਘ ਸੰਧੂ ਅਵਾਣ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।