15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਦਿਆਰਥੀ ਜਥੇਬੰਦੀਆ ਦੇ ਰੋਸ ਨੇ ਆਰ.ਐੱਸ.ਐੱਸ. ਦੇ ਬੁਲਾਰਿਆਂ ਨੂੰ ਯੂਨੀਵਰਸਿਟੀ ’ਚ ਆਉਣ ਤੋਂ ਰੋਕਿਆ

ਅਜੀਤ ਡੈਸਕ 22-07-2026
ਚੰਡੀਗੜ੍ਹ,21 ਜੁਲਾਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਔਰਤਾਂ ਤੇ ਵਾਤਾਵਰਨ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਆਰ.ਐੱਸ.ਐੱਸ ਦੇ ਬੁਲਾਰਿਆ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ। ਇੱਥੇ ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸਾਸ਼ਨ ਨੇ ਇਕ ਦਿਨ ਪਹਿਲਾਂ ਵਿਦਿਆਰਥੀ ਜਥੇਬੰਦੀਆਂ ਨੂੰ ਉਨ੍ਹਾਂ ਦੁਆਰਾ ਦਿੱਤੇ ਪੱਤਰ ਦੇ ਜਵਾਬ ਵਿਚ ਕਿਹਾ ਸੀ ਕਿ ਰੱਖੇ ਗਏ ਪ੍ਰੋਗਰਾਮ ਨੂੰ ਬਦਲ ਕੇ ਟੈਗੋਰ ਥਿਏਟਰ ਵਿਚ ਰੱਖ ਦਿੱਤਾ ਗਿਆ ਹੈ। ਇਸ ਨਾਲ ਵਿਦਿਆਰਥੀ ਜੱਥੇਬੰਦੀਆ ਵਿਚ ਵੱਧਦੇ ਰੋਸ ਨੂੰ ਤਕਰੀਬਨ ਰੋਕਿਆ ਗਿਆ, ਪਰ ਬਾਅਦ ਵਿਚ ਯੂਨੀਵਰਸਿਟੀ ਨੇ ਫਿਰ ਆਰ.ਐਸ.ਐੱਸ. ਦੇ ਬੁਲਾਰਿਆਂ ਨੂੰ ਬੁਲਾ ਕੇ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਸ਼ੁਰੂ ਕਰ ਦਿੱਤਾ ਗਿਆ, ਜਦੋਂ ਇਸ ਦਾ ਪਤਾ ਵਿਦਿਆਰਥੀ ਜਥੇਬੰਦੀਆਂ ਨੂੰ ਲੱਗਾ ਤਾਂ ਉਨ੍ਹਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਜੱਥੇਬੰਦੀ ਲਲਕਾਰ ਦੇ ਆਗੂ ਜੋਬਨਪ੍ਰੀਤ ਸਿੰਘ, ਸਾਰ੍ਹਾ ਸ਼ਰਮਾ ਆਦਿ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਆਰ.ਐਸ.ਐਸ ਦੀ ਰਾਸ਼ਟਰੀ ਸੇਵਿਕਾ ਵੀ. ਸ਼ਾਂਤਾ ਕੁਮਾਰੀ ਨੂੰ ਮੁੱਖ ਮਹਿਮਾਨ ਅਤੇ ਦੁਰਗਾ ਵਾਹਿਨੀ ਦੀ ਸੰਸਥਾਪਕ ਸਾਧਵੀ ਰਿਤੰਭਰਾ ਨੂੰ ਮੁੱਖ ਬੁਲਾਰੇ ਵਜੋਂ ਬੁਲਾਇਆ ਗਿਆ। ਵਿਦਿਆਰਥੀਆਂ ਜਥੇਬੰਦੀਆਂ ਨੇ ਇਸ ਪ੍ਰੋਗਰਾਮ ਦਾ ਅਤੇ ਯੂਨੀਵਰਸਿਟੀ ਵਿਚ ਹੋ ਰਹੇ ਭਗਵਾਂਕਰਨ ਦਾ ਵਿਰੋਧ ਕਰਨ ਲਈ ਇਕਜੁੱਟ ਹੋ ਕੇ ਪੀ.ਯੂ. ਅਗੇਂਸਟ ਸੈਫਰਨਾਈਜ਼ੇਸ਼ਨ ਦਾ ਗਠਨ ਕੀਤਾ ਅਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪ੍ਰਸਾਸ਼ਨ ਨੇ ਚੰਡੀਗੜ੍ਹ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ। ਵਿਦਿਆਰਥੀਆਂ ਨੂੰ ਆਡੀਟੋਰੀਅਮ ਦੇ ਗੇਟ ਉੱਤੇ ਰੋਕਿਆ ਗਿਆ, ਫਿਰ ਪੁਲਿਸ ਅਤੇ ਵਿਦਿਆਰਥੀਆਂ ਵਿਚ ਟਰਕਾਰ ਦੇਖਿਆ ਗਿਆ। ਕੁਝ ਵਿਦਿਆਰਥੀਆਂ ਉੱਤੇ ਲਾਠੀਚਾਰਜ ਅਤੇ ਧੱਕਾਮੁੱਕੀ ਕੀਤੀ ਗਈ। ਆਖਿਰ ਚੰਡੀਗੜ੍ਹ ਪੁਲਿਸ ਨੇ ਧੱਕੇ ਨਾਲ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈਕੇ 24 ਸੈਕਟਰ ਥਾਣੇ ਲਿਜਾਇਆ ਗਿਆ ਜਿੱਥੇ 2 ਵਜੇ ਤੱਕ ਵਿਦਿਆਰਥੀਆ ਨੂੰ ਰੱਖਿਆ ਗਿਆ। ਸ਼ਾਮੀ 5.30 ਵਜੇ ਰਾਜਨੀਤੀਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਆ ਕੇ ਫਿਰ ਮੁਜ਼ਾਹਰਾ ਕੀਤਾ, ਜਿਸ ਵਿਚ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਸ ਭਗਵੇਂਕਰਨ ਦੀ ਨੀਤੀ ਦਾ ਸਖਤ ਵਿਰੋਧ ਕੀਤਾ ਗਿਆ। ਪੀ.ਯੂ. ਅਗੇਂਸਟ ਸੈਫਰਨਾਈਜ਼ੇਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਕਿ ਅੱਜ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਬਦੌਲਤ, ਆਰ.ਐੱਸ.ਐੱਸ ਦੇ ਬੁਲਾਰਿਆਂ ਨੂੰ ਯੂਨੀਵਰਸਿਟੀ ਵਿਚ ਆਉਣ ਤੋਂ ਰੋਕਿਆ ਗਿਆ। ਇਹ ਵਿਦਿਆਰਥੀਆਂ ਦੀ ਵੱਡੀ ਜਿੱਤ ਹੈ। ਅੱਗੇ ਵੀ ਇਸੇ ਹੌਂਸਲੇ ਨਾਲ ਆਰ.ਐਸ.ਐਸ ਦੀ ਯੂਨੀਵਰਸਿਟੀ ਵਿਚ ਭਗਵਾਂਕਰਨ ਕਰਨ ਦੀ ਨੀਤੀ ਦਾ ਵਿਰੋਧ ਕਰਦੇ ਰਹਾਂਗੇ।
ਪਿਛਲੀ ਖ਼ਬਰ ਬਹਾਦਰ ਸਿੰਘ ਓ. ਕੇ. ਨੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਮੁੱਖ ਮੰਤਰੀ ਨਾਲ ਮਿਲੇ ਨੀਟ-2026 ਵਿਚ ਅਖਿਲ ਭਾਰਤੀ ਪੱਧਰ ’ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।