15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਕੁਰੜਾ ਤੇ ਕੁਰੜੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਅਜੀਤ ਡੈਸਕ 22-07-2026
ਐੱਸ. ਏ. ਐੱਸ. ਨਗਰ, 21 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਮੁਹਾਲੀ ਦੇ ਪਿੰਡ ਕੁਰੜਾ ਅਤੇ ਕੁਰੜੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ‘ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਮੋਬਾਈਲ ਐੱਲ. ਈ. ਡੀ. ਵੈਨ ਰਾਹੀਂ ਦਿਖਾਈ ਗਈ ਇਸ ਦਸਤਾਵੇਜ਼ੀ ਫ਼ਿਲਮ ਨੂੰ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਨੌਜਵਾਨਾਂ ਅਤੇ ਮਹਿਲਾਵਾਂ ਵਲੋਂ ਸ਼ਰਧਾ ਨਾਲ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦਸਤਾਵੇਜ਼ੀ ਫ਼ਿਲਮ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਫ਼ਰ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਪ੍ਰਭੂ ਭਗਤੀ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਵਿਚਾਰਾਂ ਅਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਨਤਾ, ਸਦਭਾਵਨਾ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਮੁੱਲਾਂ ਨੂੰ ਆਪਣੇ ਜੀਵਨ ‘ਚ ਅਪਣਾ ਸਕਣ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਮਹਾਨ ਸੰਤਾਂ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਸਮਾਜ ‘ਚ ਆਪਸੀ ਭਾਈਚਾਰਾ, ਸਾਂਝ ਅਤੇ ਸਮਾਜਿਕ ਬਰਾਬਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ’ਚ ਤ੍ਰੈਭਾਸ਼ੀ ਗਲਾਸਰੀ ਤਿਆਰ ਕਰਨ ਲਈ ਦੂਜੀ ਬੈਠਕ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।