15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਅਜੀਤ ਡੈਸਕ 22-07-2026


aਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈੱਲਫ਼ੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ‘ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਸੂਬਾ ਪੱਧਰ ‘ਤੇ ਦਿੱਤੇ ਗਏ ਰੋਸ ਧਰਨਿਆਂ ਦੇ ਚਲਦਿਆਂ ਖਰੜ ਅਤੇ ਕੁਰਾਲੀ ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੱਜ ਕੁਰਾਲੀ ਦੇ ਖਰੜ ਮਾਰਗ ‘ਤੇ ਸਥਿਤ ਵਿਭਾਗ ਦੇ ਕੁਰਾਲੀ ਡਵੀਜ਼ਨ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਪੈਨਸ਼ਨਰ ਜ਼ਿਲ੍ਹਾ ਹੈੱਡਕੁਆਟਰਾਂ ਅੱਗੇ ‘ਜੇਲ੍ਹ ਭਰੋ ਅੰਦੋਲਨ’ ਕਰਨਗੇ। ਇਸ ਮੌਕੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਕੁਰਾਲੀ ਦੇ ਪ੍ਰਧਾਨ ਗਗਨ ਰਾਣਾ ਨੇ ਦੱਸਿਆ ਕਿ ਕੁਰਾਲੀ ਡਵੀਜ਼ਨ ਦਫ਼ਤਰ ਦੇ ਕਰਮਚਾਰੀਆਂ ਵਲੋਂ 21 ਅਤੇ 22 ਜੁਲਾਈ ਦੀ ਦੋ ਰੋਜ਼ਾ ਸਮੂਹਿਕ ਛੁੱਟੀ ਭਰੀ ਗਈ ਹੈ। ਇਸ ਦੇ ਤਹਿਤ ਅੱਜ ਸਮੁੱਚੇ ਪੰਜਾਬ ‘ਚ ਡਵੀਜ਼ਨ ਅਤੇ ਸਬ-ਡਵੀਜ਼ਨ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ, ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਦੀ ਸਰਕਲ ਆਗੂ ਨਵਦੀਪ ਕੌਰ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸਰਕਲ ਪ੍ਰਧਾਨ ਜੇ. ਈ. ਪਾਰੁਲ ਪਰਮਾਰ ਆਦਿ ਨੇ ਮੰਗ ਕੀਤੀ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕੀਤਾ ਜਾਵੇ। ਇਸ ਮੌਕੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਈਸਟ ਜ਼ੋਨ ਦੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਜੇ. ਈ.-1, ਮੰਡਲ ਖਰੜ ਦੇ ਪ੍ਰਧਾਨ ਰਣਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਤਰਨਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਟਵਾਰਖਾਨਾ, ਫ਼ਰਦ ਕੇਂਦਰ ਤੇ ਸੁਵਿਧਾ ਕੇਂਦਰ ਦੀ ਬਿਜਲੀ ਸਪਲਾਈ ਠੱਪ ਹੋਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਨੇ ਪ੍ਰਗਟਾਇਆ ਰ... ਅਗਲੀ ਖ਼ਬਰ ਪਿੰਡ ਕੁਰੜਾ ਤੇ ਕੁਰੜੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।