15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਟਵਾਰਖਾਨਾ, ਫ਼ਰਦ ਕੇਂਦਰ ਤੇ ਸੁਵਿਧਾ ਕੇਂਦਰ ਦੀ ਬਿਜਲੀ ਸਪਲਾਈ ਠੱਪ ਹੋਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਨੇ ਪ੍ਰਗਟਾਇਆ ਰੋਸ

ਅਜੀਤ ਡੈਸਕ 22-07-2026
ਮਾਜਰੀ, 21 ਜੁਲਾਈ (ਕੁਲਵੰਤ ਸਿੰਘ ਧੀਮਾਨ)-ਸਬ-ਤਹਿਸੀਲ ਮਾਜਰੀ ਸਥਿਤ ਪਟਵਾਰਖਾਨੇ, ਫ਼ਰਦ ਕੇਂਦਰ ਤੇ ਸੁਵਿਧਾ ਕੇਂਦਰ ਦੀ ਬਿਜਲੀ ਸਪਲਾਈ ਪਿਛਲੇ ਦੋ ਹਫ਼ਤਿਆਂ ਤੋਂ ਗੁਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਦਇੰਤਜਾਮੀ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਆਪਣੇ ਸਾਥੀਆਂ ਸਮੇਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਟਵਾਰਖਾਨੇ, ਫ਼ਰਦ ਕੇਂਦਰ ਤੇ ਸੁਵਿਧਾ ਕੇਂਦਰ ਦਾ ਬਿਜਲੀ ਦਾ ਬਿੱਲ ਪੈਂਡਿੰਗ ਹੋਣ ਕਰਕੇ ਬਿਜਲੀ ਵਿਭਾਗ ਵਲੋਂ ਇਨ੍ਹਾਂ ਦਫ਼ਤਰਾਂ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ, ਜਿਸ ਕਰਕੇ ਲੋਕਾਂ ਨੂੰ ਭਾਰੀ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਾਲਾਇਕੀਆਂ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਦਫ਼ਤਰਾਂ ‘ਚ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਨਾ ਕੀਤੇ ਗਏ ਤਾਂ ਖੇਤਰ ਦੇ ਵਸਨੀਕਾਂ ਦੇ ਸਹਿਯੋਗ ਨਾਲ ਰੋਡ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਦੀਪ ਸਿੰਘ, ਸੰਤੋਖ ਸਿੰਘ, ਹਰਦੀਪ ਸਿੰਘ ਨੰਬਰਦਾਰ ਹੁਸ਼ਿਆਰਪੁਰ, ਬਲਵੀਰ ਸਿੰਘ ਢਕੌਰਾਂ ਤੇ ਅਮਨਦੀਪ ਸਿੰਘ ਗੋਲਡੀ ਕੰਸਾਲਾ ਸਮੇਤ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ 10 ਸਾਲਾਂ ਦੀ ਕੈਦ ਤੇ 50 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।