15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਧਾਇਕ ਰੰਧਾਵਾ ਨੇ ਲੋਕ ਮਿਲਣੀਆਂ ਦੌਰਾਨ 440 ਪਰਿਵਾਰਾਂ ਨੂੰ ਸੌਂਪੇ ਮਾਲਕਾਨਾ ਹੱਕ

ਅਜੀਤ ਡੈਸਕ 22-07-2026
ਲਾਲੜੂ, 21 ਜੁਲਾਈ (ਰਾਜਬੀਰ ਸਿੰਘ)-ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਦੀ ਮੁਹਿੰਮ ਤਹਿਤ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ’ਚ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਗ੍ਰਾਮ ਪੰਚਾਇਤ ਹਮਾਯੂੰਪੁਰ ਵਿਖੇ ਕਰੀਬ 20 ਲੱਖ ਰੁ. ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ ਤੇ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਉਣਾ ਹੈ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਰੱਖੀਆਂ ਗਈਆਂ ਮੰਗਾਂ ਅਤੇ ਮੁੱਦਿਆਂ ਸੰਬੰਧੀ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਮਾਯੂੰਪੁਰ, ਬਸੌਲੀ ਅਤੇ ਕਸੌਲੀ ਦੇ ਕੁੱਲ 440 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਵੀ ਵੰਡੇ ਗਏ, ਜਿਨ੍ਹਾਂ ’ਚ ਹਮਾਯੂੰਪੁਰ ਦੇ 120, ਬਸੌਲੀ ਦੇ 120 ਅਤੇ ਕਸੌਲੀ ਦੇ 200 ਪਰਿਵਾਰ ਸ਼ਾਮਿਲ ਹਨ। ਵਿਧਾਇਕ ਨੇ ਕਿਹਾ ਕਿ ਇਹ ਯੋਜਨਾ ਪੇਂਡੂ ਲੋਕਾਂ ਨੂੰ ਕਾਨੂੰਨੀ ਮਾਲਕਾਨਾ ਹੱਕ ਦੇ ਕੇ ਉਨ੍ਹਾਂ ਨੂੰ ਸੁਰੱਖਿਆ ਅਤੇ ਭਰੋਸਾ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਹਮਾਯੂੰਪੁਰ ਦੇ ਸਰਪੰਚ ਦਲਬੀਰ ਸਿੰਘ, ਤਸਿੰਬਲੀ ਦੀ ਸਰਪੰਚ ਹਰਜਿੰਦਰ ਕੌਰ, ਦਲਬਾਰਾ ਸਿੰਘ, ਬਸੌਲੀ ਦੇ ਸਰਪੰਚ ਹਰਬੰਸ ਸਿੰਘ, ਕਸੌਲੀ ਦੀ ਸਰਪੰਚ ਅਮਰਜੀਤ ਕੌਰ, ਕਰਨੈਲ ਸਿੰਘ, ਬਲਾਕ ਪ੍ਰਧਾਨ ਬਲਬੀਰ ਸਿੰਘ, ਚੇਅਰਮੈਨ ਧਰਮ ਸਿੰਘ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗਰੁੱਪ ਆਫ਼ ਕਾਲਜਿਜ਼ ਵਿਚ ਐੱਸ. ਪੀ. ਈ. ਆਰ. ਦਾ ਮੀਟ ਐਂਡ ਗ੍ਰੀਟ ਪ੍ਰੋਗਰਾਮ ਕਰਵਾਿੲਆ ਅਗਲੀ ਖ਼ਬਰ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ 10 ਸਾਲਾਂ ਦੀ ਕੈਦ ਤੇ 50 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।