15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 5 ਮੁਲਜ਼ਮ ਕਾਬੂ

ਅਜੀਤ ਡੈਸਕ 22-07-2026
ਚੋਰੀਸ਼ੁਦਾ 15 ਦੋ-ਪਹੀਆ ਵਾਹਨ ਅਤੇ 4 ਮੋਬਾਈਲ ਫ਼ੋਨ ਬਰਾਮਦ
ਐੱਸ. ਏ. ਐੱਸ. ਨਗਰ, 21 ਜੁਲਾਈ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਕੀਤੇ 15 ਦੋ-ਪਹੀਆ ਵਾਹਨ ਅਤੇ 4 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਵਾਹਨ ਚੋਰੀ ਦੇ ਹੋਰ ਮਾਮਲਿਆਂ ਦਾ ਵੀ ਖੁਲਾਸਾ ਹੋ ਸਕਦਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਪਿੰਡ ਸ਼ਫੀਪੁਰ, ਗੁਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਵਾਸੀਆਨ ਜ਼ੀਰਕਪੁਰ, ਅਮਨ ਵਾਸੀ ਪਿੰਡ ਸੋਹਾਣਾ ਅਤੇ ਲਵਕੁਸ਼ ਵਾਸੀ ਹਰਦੋਈ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਥਾਣਾ ਫੇਜ਼-11 ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼-11 ਦੀ ਪੁਲਿਸ ਪਾਰਟੀ ਵਲੋਂ ਵਾਹਨ ਚੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਇਸੇ ਮੁਹਿੰਮ ਤਹਿਤ ਲਗਾਏ ਗਏ ਨਾਕੇ ਦੌਰਾਨ ਸਭ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਇਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਸੀ। ਮੋਟਰਸਾਈਕਲ ‘ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਪੁਲਿਸ ਦੀ ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ‘ਤੇ ਲਵਕੁਸ਼, ਹਰਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਅਮਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਕੁੱਲ 14 ਚੋਰੀਸ਼ੁਦਾ ਮੋਟਰਸਾਈਕਲ, ਇਕ ਐਕਟਿਵਾ ਸਕੂਟਰ ਅਤੇ 4 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਇਹ ਵਾਹਨ ਅਤੇ ਮੋਬਾਈਲ ਫ਼ੋਨ ਕਿਹੜੇ-ਕਿਹੜੇ ਇਲਾਕਿਆਂ ਵਿਚੋਂ ਚੋਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮਾਂ ਦੇ ਖੁਲਾਸਿਆਂ ‘ਤੇ ਵਾਹਨ ਚੋਰੀ ਦੇ ਹੋਰ ਮਾਮਲਿਆਂ ਦੇ ਹੱਲ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਡੇਰਾਬੱਸੀ ਦੇ ਮੋਬਾਈਲ ਦੁਕਾਨਦਾਰ ਨੂੰ 100 ਰੁ. ਦੀ ਲਾਟਰੀ ਨੇ ਬਣਾਇਆ ਲਖਪਤੀ ਅਗਲੀ ਖ਼ਬਰ ਨੀਰਜ ਕਾਂਸਲ ਨੂੰ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।