06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਲੋਕ-ਮਿਲਣੀ ਪ੍ਰੋਗਰਾਮਾਂ ਤਹਿਤ ਵਿਧਾਇਕ ਕੁਲਵੰਤ ਸਿੰਘ ਲੋਕਾਂ ਦੇ ਰੂ-ਬਰੂ ਹੋਏ

ਅਜੀਤ ਡੈਸਕ 24-07-2026
ਐੱਸ. ਏ. ਐੱਸ. ਨਗਰ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀ ਰਾਏ ਜਾਣਨ ਲਈ ਵਿਧਾਨ ਸਭਾ ਹਲਕਾ ਮੁਹਾਲੀ ਅੰਦਰ ਜਾਰੀ ‘ਲੋਕ-ਮਿਲਣੀ’ ਪ੍ਰੋਗਰਾਮਾਂ ਦੀ ਲੜੀ ਤਹਿਤ ਸਥਾਨਕ ਵਿਧਾਇਕ ਕੁਲਵੰਤ ਸਿੰਘ ਪਿੰਡ ਚਾਓਮਾਜਰਾ, ਮਨੌਲੀ ਅਤੇ ਸੈਣੀਮਾਜਰਾ ਦੇ ਲੋਕਾਂ ਦੇ ਰੂ-ਬ-ਰੂ ਹੋਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਲੋਕ-ਮਿਲਣੀ’ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣਾ, ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਦੀ ਰਾਏ ਜਾਣਨਾ ਅਤੇ ਰਹਿੰਦੇ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਹੋਰ ਬਿਹਤਰ ਅਤੇ ਵਿਕਸਿਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਪਿੰਡ ਮਨੌਲੀ ‘ਚ ਸਟਰੀਟ ਲਾਈਟਾਂ ਲਈ 4 ਲੱਖ ਰੁ. ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 9 ਲੱਖ ਰੁ. ਖ਼ਰਚੇ ਜਾ ਰਹੇ ਹਨ। ਇਸ ਤੋਂ ਇਲਾਵਾ 4 ਲੋੜਵੰਦ ਪਰਿਵਾਰਾਂ ਲਈ 8 ਲੱਖ ਰੁ. ਦੀ ਸਹਾਇਤਾ ਵੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਚਾਓਮਾਜਰਾ ਵਿਖੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 4 ਲੱਖ ਰੁ., ਖੇਡ ਮੈਦਾਨ ਲਈ 7 ਲੱਖ ਰੁ. ਅਤੇ 2 ਲੋੜਵੰਦ ਪਰਿਵਾਰਾਂ ਲਈ 3 ਲੱਖ ਰੁ. ਜਾਰੀ ਕੀਤੇ ਗਏ ਹਨ। ਇਸ ਮੌਕੇ ਪਿੰਡ ਚਾਓਮਾਜਰਾ ਦੇ ਸਰਪੰਚ ਰਣਧੀਰ ਸਿੰਘ, ਬਲਵਿੰਦਰ ਸਿੰਘ, ਸਰਪੰਚ ਕੁਲਵੀਰ ਸਿੰਘ, ਮੈਂਬਰ ਪੰਚਾਇਤ ਹਰਜੀਤ ਸਿੰਘ, ਅਮਿਤ ਮੋਦਗਿਲ, ਨੰਬਰਦਾਰ ਅਵਤਾਰ ਖਾਨ, ਦੀਦਾਰ ਸਿੰਘ, ਮੈਂਬਰ ਪੰਚਾਇਤ ਸਿਮਰਨ ਸਿੰਘ, ਸੈਣੀਮਾਜਰਾ ਦੇ ਸਰਪੰਚ ਬਲਜਿੰਦਰ ਸਿੰਘ, ਸਮੀਰ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸ਼ਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਹਰਬੰਸ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਨਰਿੰਦਰਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਹੈਪੀ ਤੇ ਪ੍ਰਗਟ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਈ. ਪੀ. ਐੱਫ਼. ਓ. ਰਿਸ਼ਵਤ ਮਾਮਲਾ: ਗ੍ਰਿਫ਼ਤਾਰ ਇਨਫੋਰਸਮੈਂਟ ਅਫ਼ਸਰ ਨਿਆਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਡਰੱਗਸ ਕੰਟਰੋਲ ਵਿੰਗ ਨੇ ਦੜੂਆ ਸਥਿਤ ਕੈਮਿਸਟ ਦੁਕਾਨ ’ਤੇ ਮਾਰਿਆ ਛਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।