06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 25 ਦੇ ਜਲੰਧਰ ਧਰਨੇ ’ਚ ਸ਼ਮੂਲੀਅਤ ਦੀ ਅਪੀਲ

ਅਜੀਤ ਡੈਸਕ 24-07-2026
ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)- ਦਿੱਲੀ ਵਿਚ ਪੁਲਿਸ ਅਤੇ ਆਰ.ਐੱਸ.ਐੱਸ. ਨਾਲ ਸਬੰਧਿਤ ਤੱਤਾਂ ਵਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੇ ਸਮੂਹ ਲੇਖਕ ਭਾਈਚਾਰੇ ਨੂੰ ਇਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਵਲੋਂ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੀ ਰਾਇ ਪ੍ਰਗਟ ਕਰਨਾ, ਲੋਕ-ਮੁੱਦਿਆਂ ਲਈ ਸੰਘਰਸ਼ ਕਰਨਾ ਅਤੇ ਜਮਹੂਰੀ ਹੱਕਾਂ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੇ ਸਮੂਹ ਲੇਖਕਾਂ, ਕਵੀਆਂ, ਕਹਾਣੀਕਾਰਾਂ, ਨਾਟਕਕਾਰਾਂ, ਆਲੋਚਕਾਂ, ਪੱਤਰਕਾਰਾਂ ਅਤੇ ਸਾਹਿਤਕ-ਸੱਭਿਆਚਾਰਕ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਨੂੰ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਹੋਣ ਵਾਲੇ ਇਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਜਮਹੂਰੀ ਹੱਕਾਂ, ਨਾਗਰਿਕ ਆਜ਼ਾਦੀਆਂ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ।
ਪਿਛਲੀ ਖ਼ਬਰ ਕੌਂਸਲਰ ਕਾਹਲੋਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਦੇ ਕੇ ਮੋਟਰ ਮਾਰਕੀਟ ਦੀਆਂ ਦੁਕਾਨਾਂ ਦਾ ਕਬਜ਼ਾ ਦੇਣ ਦੀ ਕੀ... ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਦਿੱਲੀ ਵਿਖੇ ਨੌਜਵਾਨਾਂ ’ਤੇ ਕੀਤਾ ਗਿਆ ਲਾਠੀਚਾਰਜ ਜ਼ਮਹੂਰੀਅਤ ਦਾ ਕਤਲ ਹੈ-ਨੰਨਹੇੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।