06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਵਲ ਸਰਜਨ ਵਲੋਂ ਮਾਪਿਆਂ ਨੂੰ ਧੀਆਂ ਦੀ ਤੰਦਰੁਸਤੀ ਲਈ ਐੱਚ. ਪੀ. ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਅਜੀਤ ਡੈਸਕ 24-07-2026
ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹਿਊਮਨ ਪੈਪੀਲੋਮਾ ਵਾਇਰਸ (ਐੱਚ. ਪੀ. ਵੀ.) ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸਿਹਤ ਟੀਮਾਂ ਘਰਾਂ ਤੋਂ ਇਲਾਵਾ ਸਕੂਲਾਂ ਵਿਚ ਵੀ ਜਾ ਰਹੀਆਂ ਹਨ ਅਤੇ ਯੋਗ ਕੁੜੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਆਸ਼ਾ ਵਰਕਰਾਂ, ਏ. ਐੱਨ. ਐੱਮ., ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ ਫ਼ੀਲਡ ਸਟਾਫ਼ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਟੀਕੇ ਦੇ ਲਾਭਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇ ਸ਼ੰਕਿਆਂ ਦਾ ਨਿਵਾਰਣ ਕਰ ਰਹੀਆਂ ਹਨ। ਡਾ. ਜੈਨ ਨੇ ਕਿਹਾ ਕਿ ਇਹ ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਜਿਹੀ ਮਾਰੂ ਬਿਮਾਰੀ ਤੋਂ ਬਚਾਉਣ ਵਿਚ ਸਹਾਈ ਹੁੰਦਾ ਹੈ, ਇਸ ਲਈ ਇਹ ਟੀਕਾ ਉਨ੍ਹਾਂ ਸਾਰੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਆਉਣਾ ਹਾਲੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁੱਲ ਮੁਫ਼ਤ ਲਗਾਇਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਸਮੇਂ ਸਿਰ ਐੱਚ. ਪੀ. ਵੀ. ਦਾ ਟੀਕਾ ਜ਼ਰੂਰ ਲਗਵਾਉਣ ਤੇ ਸਿਹਤ ਵਿਭਾਗ ਦੀ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ।
ਪਿਛਲੀ ਖ਼ਬਰ ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ ਐੱਸ. ਆਈ. ਆਰ. ਮੁਹਿੰਮ ਤਹਿਤ ਗਣਨਾ ਫਾਰਮ ਭਰੇ ਅਗਲੀ ਖ਼ਬਰ ਕੌਂਸਲਰ ਕਾਹਲੋਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਦੇ ਕੇ ਮੋਟਰ ਮਾਰਕੀਟ ਦੀਆਂ ਦੁਕਾਨਾਂ ਦਾ ਕਬਜ਼ਾ ਦੇਣ ਦੀ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।