05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਕੂਲ ਸਮੇਂ ਦੌਰਾਨ ਵਿਦਿਆਰਥੀਆਂ ਦੇ ਸਕੂਲ ਤੋਂ ਬਾਹਰ ਜਾਣ ’ਤੇ ਹੋਵੇਗੀ ਸਖ਼ਤ ਕਾਰਵਾਈ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਯੂ. ਟੀ. ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲ ਸਮੇਂ ਦੌਰਾਨ ਵਿਦਿਆਰਥੀਆਂ ਵਲੋਂ ਸਕੂਲ ਤੋਂ ਬਾਹਰ ਜਾਣ ਤੇ ਆਵਾਰਾਗਰਦੀ ਕਰਨ ’ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਯੂ. ਟੀ. ਚੰਡੀਗੜ੍ਹ ਵਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਜੇਕਰ ਸਕੂਲ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ ਪਾਰਕ ਜਾਂ ਹੋਰ ਥਾਂਵਾਂ ਵਿਚ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲ ਦੇ ਇਕ ਵਿਦਿਆਰਥੀ ਅਤੇ ਵਿਦਿਆਰਥਣ ਦੀ ਇਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਦੋਵੇਂ ਸਕੂਲ ਵਰਦੀ ਪਾਈ ਇਕ ਪਾਰਕ ਵਿਚ ਇਤਰਾਜ਼ਯੋਗ ਹਾਲਤ ਵਿਚ ਦਿਖਾਈ ਦਿੱਤੇ ਸਨ। ਇਹ ਵੀਡੀਓ ਜਾਰੀ ਹੋਣ ਉਪਰੰਤ ਉਘੇ ਸਮਾਜਸੇਵੀ ਪ੍ਰੋਫੈਸਰ ਡਾ. ਪੰਡਿਤ ਰਾਓ ਧਰੇਨਵਰ ਨੇ ਡੀ.ਪੀ.ਆਈ. ਦਫ਼ਤਰ ਵਿਚ ਸ਼ਿਕਾਇਤ ਦੇ ਕੇ ਸਕੂਲ ਦੇ ਸਮੇਂ ਦੌਰਾਨ ਸਕੂਲ ਦੀ ਵਰਦੀ ਵਿਚ ਪਾਰਕਾਂ ਵਿਚ ਘੁੰਮਣ ਵਾਲੇ ਵਿਦਿਆਰਥੀਆਂ ਦੀ ਜਾਂਚ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਬੀਨਾ ਰਾਣੀ ਨੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਲਈ ਸਕੂਲ ਸਮੇਂ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਤੇ ਸਹੀ ਨਿਗਰਾਨੀ ਸਕੂਲ ਪ੍ਰਸ਼ਾਸਨ ਦੀਆਂ ਮੁੱਖ ਜ਼ਿੰਮੇਵਾਰੀਆਂ ਹਨ। ਅੱਗੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪ੍ਰਿੰਸੀਪਲ ਦੀ ਆਗਿਆ ਤੋਂ ਬਿਨਾਂ ਸਕੂਲ ਸਮੇਂ ਦੌਰਾਨ ਸਕੂਲ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਕੂਲ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀ ਦੇ ਮਾਪਿਆਂ ਨੂੰ ਸੂਚਤ ਕਰਨ ਉਪਰੰਤ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪ੍ਰਾਪਰਟੀ ਡੀਲਰਜ਼ ਤੇ ਬਿਲਡਰਜ਼ ਐਸੋਸੀਏਸ਼ਨ ਡੇਰਾਬੱਸੀ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਟ੍ਰੀਟੇਡ ਪਾਣੀ ਦੀ ਵਿਗਿਆਨਕ ਤੇ ਯੋਜਨਾਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।