ਚੰਡੀਗੜ੍ਹ, 25 ਜੁਲਾਈ(ਮਾਰਕੰਡਾ)- ਅੱਜ ਵਿਦਿਆਰਥੀ ਜਥੇਬੰਦੀ ਸੱਥ ਨੇ ਯੂ.ਆਈ.ਐਲ.ਐਸ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਨੂੰ ਇਕ ਮੰਗ ਪੱਤਰ ਸੌਂਪਿਆ। ਜਿਸ ਵਿਚ ਵਿਦਿਆਰਥੀਆ ਦੇ ਮਾਪਿਆਂ, ਐਲੂਮਨੀ ਅਤੇ ਹੋਰ ਆਉਣ ਵਾਲੇ ਮਹਿਮਾਨਾਂ ਲਈ ਬੈਠਣ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਨਮੋਲ ਪ੍ਰਤਾਪ ਸਿੰਘ, ਹਰਸ ਸਿੰਘ ਆਦਿ ਨੇ ਦੱਸਿਆ ਕਿ ਵਿਭਾਗ ਵਿਚ ਵੱਖ-ਵੱਖ ਅਕਾਦਮਿਕ ਅਤੇ ਪ੍ਰਸ਼ਾਸਕੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਉਡੀਕ ਕਰਨੀ ਪੈਂਦੀ ਹੈ, ਪਰ ਉਨ੍ਹਾਂ ਲਈ ਬੈਠਣ ਯੋਗ ਦੀ ਵਿਵਸਥਾ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਸੱਥ’ ਨੇ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਹ ਸੁਵਿਧਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।