05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਿਆਣਾ ਦੇ ਰਾਜਪਾਲ ਨੇ ਡਾ. ਏ. ਪੀ. ਜੇ. ਅਬਦੁਲ ਕਲਾਮ ਨੂੰ ਭੇਟ ਕੀਤੀ ਸ਼ਰਧਾਂਜਲੀ

ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ ( ਰਾਮ ਸਿੰਘ ਬਰਾੜ )- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇੱਥੇ ਲੋਕ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਭਾਰਤ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਬਰਸੀ ’ਤੇ ਉਨ੍ਹਾਂ ਨੂੰ ਨਮਨ ਕਰਦਿਆਂ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਅਤੇ ਸਰਧਾ ਦੇ ਫੁੱਲ ਭੇਂਟ ਕੀਤੇ। ਸ਼ਰਧਾਂਜਲੀ ਭੇਂਟ ਕਰਦਿਆਂ ਰਾਜਪਾਲ ਨੇ ਡਾ. ਕਲਾਮ ਨੂੰ ਇੱਕ ਪ੍ਰਸਿੱਧ ਵਿਗਿਆਨੀ, ਦੂਰਦਰਸ਼ੀ ਰਾਸ਼ਟਰ ਨਾਇਕ ਅਤੇ ਸਾਦਗੀ, ਨਿਮਰਤਾ ਤੇ ਗਿਆਨ ਦੀ ਮੂਰਤ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਦੇ ਰੱਖਿਆ ਅਤੇ ਪੁਲਾੜ ਪ੍ਰੋਗਰਾਮਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿੱਚ ਡਾ. ਕਲਾਮ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਦੇਸ਼ ਦੀ ਤਕਨੀਕੀ ਤਰੱਕੀ ਅਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਕਾਰਨ ਉਨ੍ਹਾਂ ਨੂੰ ’ਮਿਜ਼ਾਈਲ ਮੈਨ ਆਫ਼ ਇੰਡੀਆ’ ਦੇ ਨਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋ. ਘੋਸ਼ ਨੇ ਕਿਹਾ ਕਿ ਡਾ. ਕਲਾਮ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਦੂਰਦ੍ਰਿਸ਼ਟੀ, ਉੱਚ ਜੀਵਨ-ਮੁੱਲਾਂ ਅਤੇ ਅਟੁੱਟ ਸਮਰਪਣ ਨੇ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਅੱਜ ਵੀ ਨੌਜਵਾਨਾਂ ਨੂੰ ਸਖ਼ਤ ਮਿਹਨਤ, ਨਵਾਚਾਰ ਅਤੇ ਰਾਸ਼ਟਰ-ਨਿਰਮਾਣ ਲਈ ਲਗਾਤਾਰ ਪ੍ਰੇਰਿਤ ਕਰਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਹੜਤਾਲ ਅਣਮਿੱਥੇ ਸਮੇ ਲਈ ਹੋਈ ਸ਼ੁਰੂ ਅਗਲੀ ਖ਼ਬਰ ਕਿਸਾਨਾਂ ’ਤੇ ਦੋਹਰੀ ਮਾਰ: ਪੰਜਾਬ ਸਰਕਾਰ ਬਿਜਲੀ ਦੇਣ ਵਿਚ ਨਾਕਾਮ, ਕੇਂਦਰ ਸਰਕਾਰ ਖਾਦ ਮੁਹੱਈਆ ਕਰਵਾਉਣ ਵਿਚ ਅਸਫ਼ਲ-ਧਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।