05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਾਂਗਲ ਚੌਧਰੀ ’ਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ- ਡਾ. ਅਗਰਵਾਲ

ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਉਦਯੋਗ ਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਂਗਲ ਚੌਧਰੀ ਵਿੱਚ ਪ੍ਰਸਤਾਵਿਤ ਇੰਟੀਗ੍ਰੇਟਿਡ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਹਰਿਆਣਾ ਸਟੇਟ ਇੰਡਸਟਰੀਅਲ ਐਂਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਸੁਸ਼ੀਲ ਸਾਰਵਾਨ, ਨਾਰਨੌਲ ਦੇ ਸਬ-ਡਿਵੀਜਨਲ ਅਧਿਕਾਰੀ ਸ੍ਰੀ ਅਨਿਰੁੱਧ ਯਾਦਵ ਸਮੇਤ ਸਬੰਧਤ ਅਧਿਕਾਰੀ ਮੌਜੂਦ ਰਹੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦਾ ਅਮਲ ਹਰਿਆਣਾ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਲਿਮਟਿਡ ਵੱਲੋਂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦਾ ਵਿਕਾਸ, ਸੰਚਾਲਨ ਅਤੇ ਰੱਖ-ਰਖਾਅ ਜਨਤਕ-ਨਿੱਜੀ ਸਾਝੀਦਾਰੀ ਮਾਡਲ ਤਹਿਤ ਕੀਤਾ ਜਾਵੇਗਾ। ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਪ੍ਰੋਜੈਕਟ ਸਥਾਨ ’ਤੇ ਹੁਣ ਤੱਕ ਹੋਏ ਕੰਮਾਂ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਇਨਫ੍ਰਾਸਟ੍ਰਕਚਰ, ਇੰਜੀਨੀਅਰਿੰਗ ਅਤੇ ਉਸਾਰੀ ਖੇਤਰ ਦੀਆਂ ਕਈ ਪ੍ਰਮੁੱਖ ਕੰਪਨੀਆਂ ਨੇ ਭਾਗ ਲਿਆ। ਇਨ੍ਹਾਂ ਵਿੱਚ ਸੀਮੈਂਸ, ਕੇ.ਈ.ਸੀ. ਇੰਟਰਨੈਸ਼ਨਲ, ਦਿਲੀਪ ਬਿਲਡਕਾਨ ਲਿਮਟਿਡ, ਡੀ.ਆਰ.ਏ. ਇਨਫਾਕਾਨ ਅਤੇ ਟਾਟਾ ਸਮੂਹ ਸਮੇਤ ਹੋਰ ਕੰਪਨੀਆਂ ਦੇ ਪ੍ਰਤੀਨਿਧੀ ਸ਼ਾਮਲ ਰਹੇ। ਮੀਟਿੰਗ ਵਿਚ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਸਾਰੇ ਹਿੱਤਧਾਰਕਾਂ ਦਾ ਉਨ੍ਹਾਂ ਦੇ ਕੀਮਤੀ ਸੁਝਾਵਾਂ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਪ੍ਰੋਜੈਕਟ ਹਰਿਆਣਾ ਨੂੰ ਲੌਜਿਸਟਿਕਸ ਖੇਤਰ ਵਿੱਚ ਨਾ ਸਿਰਫ਼ ਨਵੀਂ-ਪਛਾਣ ਦਿਵਾਏਗਾ, ਸਗੋਂ ਉੱਤਰ ਭਾਰਤ ਵਿੱਚ ਵਪਾਰ ਅਤੇ ਮਾਲ ਢੋਆ-ਢੁਆਈ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ।
ਪਿਛਲੀ ਖ਼ਬਰ ਜਾਅਲੀ ਏ. ਸੀ. ਕੇ. ਨੰਬਰ ਤੇ ਮੋਬਾਈਲ ਐਪ ਰਾਹੀਂ ਦੋ ਵਿਅਕਤੀਆਂ ਨਾਲ 4.13 ਲੱਖ ਦੀ ਸਾਈਬਰ ਠੱਗੀ ਅਗਲੀ ਖ਼ਬਰ ਹੋਲਾ ਮਹੱਲਾ ਦੀ ਵਿਰਾਸਤ ਨੂੰ ਤਸਵੀਰਾਂ ਰਾਹੀਂ ਕੀਤਾ ਗਿਆ ਸਾਕਾਰ, ਪ੍ਰਸ਼ਾਸਕ ਕਟਾਰੀਆ ਨੇ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।