04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੀਵਰੇਜ ਅਤੇ ਮੈਨਹੋਲ ਸੁਰੱਖਿਆ ਵਿਚ ਲਾਪਰਵਾਹੀ ’ਤੇ ਜਨ ਸਿਹਤ ਮੰਤਰੀ ਰਣਬੀਰ ਗੰਗਵਾ ਸਖ਼ਤ

ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ (ਭਵਨ ਅਤੇ ਸੜਕਾਂ ) ਮੰਤਰੀ ਰਣਬੀਰ ਗੰਗਵਾ ਨੇ ਸੀਵਰੇਜ ਅਤੇ ਮੈਨਹੋਲ ਨਾਲ ਜੁੜੇ ਕੰਮਾਂ ਵਿੱਚ ਸਾਹਮਣੇ ਆਉਣ ਵਾਲੇ ਹਾਦਸਿਆਂ ਅਤੇ ਲਾਪਰਵਾਹੀ ਦੇ ਮਾਮਲਿਆਂ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਪੱਸ਼ਟ ਕਿਹਾ ਹੈ ਕਿ ਸੁਰੱਖਿਆ ਨਿਯਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਕਰਮਚਾਰੀ ਦੀ ਜਾਨ ਸੁਰੱਖਿਆ ਉਪਾਵਾਂ ਦੀ ਅਣਦੇਖੀ ਕਾਰਨ ਜਾਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਇਸ ਲਈ ਅਹਿਮ ਫ਼ੈਸਲੇ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਹਰਿਆਣਾ ਵਿੱਚ ਨਿਗਰਾਨੀ ਲਈ 7 ਕਮੇਟੀਆਂ ਬਣਾਈਆਂ ਜਾਣ। ਹਰੇਕ ਕਮੇਟੀ ਵਿੱਚ ਮੁੱਖ ਇੰਜੀਨੀਅਰ, ਸੰਬੰਧਿਤ ਸਰਕਲ ਦੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਅਤੇ ਸੰਬੰਧਿਤ ਡਿਵੀਜਨ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਸ਼ਾਮਲ ਹੋਣਗੇ। ਇਹ ਕਮੇਟੀਆਂ ਰੈਗੂਲਰ ਤੌਰ ‘ਤੇ ਫੀਲਡ ਦਾ ਨਿਰੀਖਣ ਕਰਨਗੀਆਂ, ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਗੀਆਂ ਅਤੇ ਆਪਣੀ ਰਿਪੋਰਟ ਸਿੱਧੀ ਮੁੱਖ ਦਫ਼ਤਰ ਭੇਜਣਗੀਆਂ, ਜਿਸ ਨੂੰ ਤੁਰੰਤ ਮੰਤਰੀ ਦੇ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਨਿਰੀਖਣ ਨਿਰਪੱਖ ਅਤੇ ਪ੍ਰਭਾਵੀ ਰਹੇ, ਇਸ ਲਈ ਮੁੱਖ ਇੰਜੀਨੀਅਰਾਂ ਨੂੰ ਉਨ੍ਹਾਂ ਦੇ ਮੌਜੂਦਾ ਪ੍ਰਸ਼ਾਸਨਿਕ ਖੇਤਰ ਤੋਂ ਵੱਖ-ਵੱਖ ਸਰਕਲਾਂ ਦੀ ਜ਼ਿੰਮੇਵਾਰੀ ਦਿੱਤੀ ਜਾਵੇ।
ਮੰਤਰੀ ਰਣਬੀਰ ਗੰਗਵਾ ਨੇ ਕਿਹਾ ਸੂਬੇ ਵਿੱਚ ਇਸ ਤਰ੍ਹਾਂ ਦੀਆਂ ਜੋ ਘਟਨਾਵਾਂ ਹੋਈਆਂ ਹਨ, ਉਹ ਦੁਖਦ ਹਨ। ਭਵਿੱਖ ਵਿੱਚ ਵਿਭਾਗੀ ਪੱਧਰ ‘ਤੇ ਨਿਗਰਾਨੀ ਅਤੇ ਜ਼ਿੰਮੇਵਾਰੀ ਵਿੱਚ ਕੋਈ ਕਮੀ ਨਾ ਰਹੇ, ਇਸ ਲਈ ਸਖ਼ਤੀ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਦੀ ਜਾਨ ਦੀ ਸੁਰੱਖਿਆ ਸਰਕਾਰ ਦੀ ਪਹਿਲ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਸਵੀਕਾਰ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬਿਨਾਂ ਸਾਰੇ ਨਿਰਧਾਰਤ ਸੁਰੱਖਿਆ ਉਪਕਰਣਾਂ ਅਤੇ ਨਿਯਮਾਂ ਦੀ ਪਾਲਣਾ ਕੀਤੇ ਕਿਸੇ ਵੀ ਕਰਮਚਾਰੀ ਨੂੰ ਸੀਵਰੇਜ਼ ਜਾਂ ਮੈਨਹੋਲ ਵਿੱਚ ਉਤਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ कि ਇਸ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਨਹੀਂ ਹੋਣੀ ਚਾਹੀਦੀ। ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ 23 ਜੂਨ ਨੂੰ ਹਰਿਆਣਾ ਜਲ ਸਪਲਾਈ ਅਤੇ ਸੀਵਰੇਜ਼ ਬੋਰਡ (ਡਬਲਯੂ. ਐਸ.ਐਸ.ਬੀ.) ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ ਵਿਸ਼ੇ ‘ਤੇ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਸੀਵਰੇਜ਼ ਅਤੇ ਮੈਨਹੋਲ ਨਾਲ ਜੁੜੇ ਹਰੇਕ ਕੰਮ ਵਿੱਚ ਸੁਰੱਖਿਆ ਮਾਪਦੰਡਾਂ ਦਾ ਪੂਰੀ ਤਰ੍ਹਾਂ ਪਾਲਣ ਯਕੀਨੀ ਬਣਾਇਆ ਜਾਵੇ। ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੁਝ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਠੇਕੇਦਾਰ ਜਾਂ ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੇ ਸੀਵਰੇਜ਼ ਮੈਨਹੋਲ ਕਾਰਨ ਵੀ ਹਾਦਸੇ ਹੋਣ ਦੀਆਂ ਸੂਚਨਾਵਾਂ ਉਨ੍ਹਾਂ ਤੱਕ ਪਹੁੰਚੀਆਂ ਹਨ। ਮੈਨਹੋਲ ਨੂੰ ਸੁਰੱਖਿਅਤ ਢੰਗ ਨਾਲ ਬੰਦ ਕਰਾਉਣਾ ਵਿਭਾਗ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ’ਚ ਲੱਗੀਆਂ ਰੌਣਕਾਂ, ਪ੍ਰਮੁੱਖ ਸ਼ਖ਼ਸੀਅਤਾਂ ਪਾਰਟੀ ਵਿਚ ਹੋਈਆਂ ਸ਼ਾਮਿਲ ਅਗਲੀ ਖ਼ਬਰ ‘ਕੈਕਟਾ’ ਦੇ ਵਫ਼ਦ ਨੇ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਨੂੰ ਲੰਬਿਤ ਸੀ.ਏ.ਐਸ.ਓ.ਪ੍ਰਮੋਸ਼ਨ ਕੇਸਾਂ ਸੰਬੰਧੀ ਸੌਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।