04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ’ਚ ਲੱਗੀਆਂ ਰੌਣਕਾਂ, ਪ੍ਰਮੁੱਖ ਸ਼ਖ਼ਸੀਅਤਾਂ ਪਾਰਟੀ ਵਿਚ ਹੋਈਆਂ ਸ਼ਾਮਿਲ

ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਸੈਕਟਰ-39 ਵਿਖੇ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਖੂਰ ਰੌਣਕਾਂ ਲੱਗੀਆਂ। ਇਸ ਮੌਕੇ ’ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਆਪਣੇ ਵਰਕਰਾਂ ਨਾਲ ਆਮ ਆਦਮੀ ਪਾਰਟੀ ਚੰਡੀਗੜ੍ਹ ’ਚ ਸ਼ਾਮਿਲ ਹੋਈਆਂ, ਇਨ੍ਹਾਂ ਵਿਚ ਨਵੀਂ ਕਾਂਗਰਸ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਐਡਵੋਕੇਟ ਵਿਵੇਕ ਹੰਸ ਗਰਚਾ ਨੂੰ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ, ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਮਹਿਲਾਂ ਵਿਗ ਦੀ ਅਬਜ਼ਰਵਰ ਸ਼ਾਕਸੀ ਬਾਂਸਲ ਅਤੇ ਜਨਰਲ ਸਕੱਤਰ ਐਡਵੋਕੇਟ ਰਿੰਕੂ ਭਾਦੜੀ ਵੀ ਸ਼ਮੂਲੀਅਤ ਦੌਰਾਨ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ’ਤੇ ਐਡਵੋਕੇਟ ਵਿਵੇਕ ਹੰਸ ਗਰਚਾ ਦੇ ਨਾਲ ਐਡਵੋਕੇਟ ਐਸ.ਕੇ ਰਤਨ, ਐਡਵੋਕੇਟ ਹਰਪ੍ਰੀਤ ਸਿੰਘ, ਕਿਰਨ ਬਾਲਾ, ਰਾਜਵਿੰਦਰ, ਵਿਸ਼ਾਲ ਡੀਗਰਾਂ, ਜਗਮੀਤ ਸਿੰਘ, ਲਵਪ੍ਰੀਤ ਸਿੰਘ, ਅਭਿਸ਼ੇਕ ਮਾਂਗਲਾ, ਬਬੀਤਾ ਰਾਣੀ ਅਤੇ ਰੰਜਨੀ ਖੋਸ਼ਲਾ ਨੂੰ ਵੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਦੌਰਾਨ ਵਿਵੇਕ ਹੰਸ ਗਰਚਾ ਨੇ ਕਿਹਾ ਕਿ ਉਹ ਚੰਡੀਗੜ੍ਹ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਨਾਲ ਮਿਹਨਤ ਕਰਕੇ ਹੱਲ ਕਰਵਾਉਣ ਲਈ ਹਮੇਸ਼ਾ ਤਿਆਰ ਰਹਿਣਗੇ। ਇਸੇ ਦੌਰਾਨ ਚੰਡੀਗੜ੍ਹ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਉਹ ਸ਼ਾਮਿਲ ਹੋਏ ਸਾਰੇ ਆਗੂਆਂ ਨੂੰ ਵੀ ਪਾਰਟੀ ਵਿਚ ਪੂਰਾ ਸਤਿਕਾਰ ਤੇ ਮਾਣ ਦਿੱਤਾ ਜਾਵੇਗਾ। ਦੂਜੇ ਪਾਸੇ ਮਹਿਲਾ ਵਿਗ ਦੀ ਅਬਜ਼ਰਵਰ ਸ਼ਾਕਸੀ ਬਾਂਸਲ ਤੇ ਰਿੰਕੂ ਭਾਦੜੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਕੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪਿੰਡਾਂ ਦੇ ਮਸਲਿਆਂ ਨੂੰ ਲੈ ਕੇ ‘ਆਪ’ ਦੇ ਆਗੂਆਂ ਨੇ ਇਕ ਮੀਟਿੰਗ ਕਰਕੇ ਆ ਰਹੀਆਂ ਦਿੱਕਤਾਂ ਪ੍ਰਤੀ ਵੀ ਵਿਚਾਰ ਚਰਚਾਂ ਕੀਤੀ ਗਈ ਅਤੇ ਦੂਜੇ ਪਾਸੇ ਜਰਨੈਲ ਸਿੰਘ ਅਤੇ ਵਿਜੈਪਾਲ ਸਿੰਘ ਵਲੋਂ ਵਿਦਿਆਰਥੀ ਆਗੂ ਦੇਵਕ ਸੋਨੀ ਨੂੰ ਵੀ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ’ਤੇ ਕੌਂਸਲਰ ਹਰਦੀਪ ਬੁਟਰੇਲਾ, ਵਿਕਰਾਂਤ, ਸੰਨੀ ਔਲਖ, ਮੀਨਾ ਸ਼ਰਮਾ (ਸੂਬਾ ਸਕੱਤਰ), ਐਮ ਰਾਠੀ, ਗੁਰਮੀਤ ਸਿੰਘ ਸੋਮਲ ਆਦਿ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਫਰੀਦਾਬਾਦ ’ਚ ਨਕਲੀ ਪ੍ਰੋਪੀਲੀਨ ਗਲਾਈਕੋਲ ਰੈਕੇਟ ਦਾ ਪਰਦਾਫਾਸ਼, ਮੈਨੇਜਰ ਗ੍ਰਿਫ਼ਤਾਰ-ਡਾ. ਸੁਮਿਤਾ ਮਿਸ਼ਰਾ ਅਗਲੀ ਖ਼ਬਰ ਸੀਵਰੇਜ ਅਤੇ ਮੈਨਹੋਲ ਸੁਰੱਖਿਆ ਵਿਚ ਲਾਪਰਵਾਹੀ ’ਤੇ ਜਨ ਸਿਹਤ ਮੰਤਰੀ ਰਣਬੀਰ ਗੰਗਵਾ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।