04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੇ ਕੰਮਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਵਿਧਾਇਕ ਰੰਧਾਵਾ

ਅਜੀਤ ਡੈਸਕ 30-07-2026
ਜ਼ੀਰਕਪੁਰ, 29 ਜੁਲਾਈ (ਹੈਪੀ ਪੰਡਵਾਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲਟਾਣਾ ਦੇ ਵਾ. ਨੰ. 2, 3 ਤੇ 4 ’ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਇਨ੍ਹਾਂ ਪ੍ਰੋਗਰਾਮਾਂ ’ਚ ਵਾ. ਨੰ. 2 ਦੀ ਕੌਂਸਲਰ ਕਲਾਵਤੀ ਦੇਵੀ, ਵਾ. ਨੰ. 3 ਦੇ ਇੰਚਾਰਜ ਨਦੀਮ ਸਲਮਾਨੀ ਤੇ ਵਾ. ਨੰ. 4 ਦੇ ਇੰਚਾਰਜ ਅਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ, ਜਿਸ ਕਾਰਨ ਲੋਕ ਰਵਾਇਤੀ ਸਿਆਸਤ ਦੀ ਬਜਾਏ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ ਅਤੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ’ਤੇ ਆਪਣਾ ਭਰੋਸਾ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹਰ ਕੌਂਸਲਰ ਤੇ ਵਾਰਡ ਇੰਚਾਰਜ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਦੀ ਚਾਲ ਨੂੰ ਹੋਰ ਤੇਜ਼ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਪਾਰਟੀ ਦੇ ਅਹੁਦੇਦਾਰ ਤੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੇ ਠੇਕਾ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਸੀ.ਈ.ਟੀ. ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।