03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬੀਬੀ ਰਾਮੂਵਾਲੀਆ ਵਲੋਂ ਪਿੰਡ ਮੋਟੇ ਮਾਜਰਾ ਵਿਖੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕੀਤਾ ਪ੍ਰੇਰਿਤ

ਅਜੀਤ ਡੈਸਕ 30-07-2026
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਵਿਸ਼ਵ ਵਾਤਾਵਰਨ ਸੰਭਾਲ ਦਿਵਸ ਮੌਕੇ ਭਾਜਪਾ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਵਲੋਂ ਪਿੰਡ ਮੋਟੇ ਮਾਜਰਾ ਵਿਖੇ kਰੁੱਖ ਲਗਾਓ ਮੁਹਿੰਮ’ ’ਚ ਸ਼ਿਰਕਤ ਕਰਦਿਆਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੂਟੇ ਲਗਾਉਣ ਉਪਰੰਤ ਬੀਬੀ ਰਾਮੂਵਾਲੀਆ ਨੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਨਾਲ ਸੰਬੰਧਿਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਕੱਚੇ ਰਸਤਿਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ’ਚ ਲਿਆਂਦੀਆਂ, ਜਿਨ੍ਹਾਂ ’ਤੇ ਬੀਬੀ ਰਾਮੂਵਾਲੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ’ਚ ਤਬਦੀਲ ਕਰਵਾਉਣ ਅਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਸੰਬੰਧਿਤ ਵਿਭਾਗਾਂ ਦੇ ਧਿਆਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਅਤੇ ਟਿਕਾਊ ਵਿਕਾਸ ਨੂੰ ਲੈ ਕੇ ਦੇਸ਼ ਭਰ ’ਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਨਾਗਰਿਕ ਨੂੰ ਇਨ੍ਹਾਂ ਮੁਹਿੰਮਾਂ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਬੇਦੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮੁਹਾਲੀ ਦੇ ਸੋਲਿਡ ਵੇਸਟ ਮੈਨੇਜਮੈਂਟ ਦਾ ਮੁੱਦਾ ਵਿਧਾਨ ਸਭਾ ’... ਅਗਲੀ ਖ਼ਬਰ ਐਮ. ਐਸ. ਇਨਕਲੇਵ ’ਚ ਇਕ ਪਲਾਟ ਦੀ ਦੋ ਥਾਂ ਹੋਈ ਰਜਿਸਟਰੀ ਦਾ ਮਾਮਲਾ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।