03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੂਬੇ ’ਚ ਐਸ. ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਅਜੀਤ ਡੈਸਕ 30-07-2026
ਖਰੜ, 29 ਜੁਲਾਈ (ਗੁਰਮੁੱਖ ਸਿੰਘ ਮਾਨ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਸੁਧੀਰ ਚੌਧਰੀ ਨੇ ਕਿਹਾ ਕਿ ਪੰਜਾਬ ਵਿਚ ਐਸ. ਸੀ. ਵਿੰਗ ਦਾ ਗਠਨ ਕੀਤਾ ਜਾ ਚੁੱਕਿਆ ਹੈ। ਇਸ ਤਹਿਤ ਪਹਿਲਾਂ ਸੂਬਾਈ ਕਮੇਟੀ ਬਣਾਈ ਗਈ ਸੀ। ਇਸ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ 6 ਬਲਾਕ ਪ੍ਰਧਾਨ ਲਗਾਏ ਗਏ ਅਤੇ ਹੁਣ ਜ਼ਿਲ੍ਹੇ ਦੀ ਸਮੁੱਚੀ ਬਾਡੀ ਤਿਆਰ ਕੀਤੀ ਜਾ ਚੁੱਕੀ ਹੈ। ਸੁਧੀਰ ਚੌਧਰੀ ਅੱਜ ਖਰੜ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਐਸ. ਸੀ. ਵਿੰਗ ਦੇ ਚੇਅਰਮੈਨ ਰਣਜੀਤ ਸਿੰਘ ਨਗਲੀਆਂ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਐਸ. ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਅਤੇ ਐਸ. ਸੀ. ਵਿੰਗ ਨੂੰ ਮਜ਼ਬੂਤ ਕਰਨਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਐਸ. ਸੀ. ਵਿੰਗ ਵਿਚ ਲਖਵੀਰ ਸਿੰਘ, ਬਲਵਿੰਦਰ ਕੌਰ, ਸੁਖਪਾਲ ਸਿੰਘ ਤੇ ਸਤਨਾਮ ਸਿੰਘ ਨੂੰ ਵਾਈਸ ਚੇਅਰਮੈਨ, ਸੁਰਿੰਦਰਪਾਲ ਕੌਰ, ਗੁਰਵਿੰਦਰ ਸਿੰਘ, ਨਵਤੇਜ ਸਿੰਘ, ਜਸਵਿੰਦਰ ਸਿੰਘ, ਲਖਵੀਰ ਸਿੰਘ ਤੇ ਮਨਦੀਪ ਸਿੰਘ ਨੂੰ ਜਨਰਲ ਸਕੱਤਰ, ਅਮਨਜੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਲਾਲ ਸਿੰਘ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਨੂੰ ਸਕੱਤਰ ਨਿਯੁਕਤ ਕਰਕੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਦਿਲਬਾਗ ਸਿੰਘ ਲਹਿਰਾ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਲੱਕੀ, ਲਜਪਤ ਰਾਏ, ਡਾ. ਬਖਸ਼ੀਸ਼ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਹੰਸ ਰਾਜ ਬਰਾੜ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ. ਸੀ. ਵਿੰਗ, ਰਣਜੀਤ ਸਿੰਘ ਚੇਅਰਮੈਨ ਐਸ. ਸੀ. ਵਿੰਗ ਅਤੇ ਸੁਖਦੀਪ ਸਿੰਘ ਨਿਆਂ ਸ਼ਹਿਰ ਸਕੱਤਰ ਐਸ. ਸੀ. ਵਿੰਗ ਸਮੇਤ ਹੋਰ ਕਈ ਪਾਰਟੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ-ਆਰ.ਐਸ.ਐਸ. ਤੋਂ ਮੁਆਫ਼ੀ ਨਹੀਂ ਮੰਗਾਂਗਾ-ਰਾਹੁਲ ਅਗਲੀ ਖ਼ਬਰ ਡੇਰਾਬੱਸੀ ਹਲਕੇ ’ਚ ਮਾਈਨਿੰਗ ਵਿਭਾਗ ਦੀ ਕਾਰਵਾਈ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।