02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ 3.43 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ

ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)-ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਅਜੀਤ ਡੈਸਕ 02-08-2026
ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)-ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਅੰਕੜੇ ਦਰਸਾਉਂਦੇ ਹਨ ਕਿ ਇਹ ਵਚਨਬੱਧਤਾ ਹੁਣ ਲੋਕਾਂ ਲਈ ਅਸਲ ਸਹਾਰਾ ਬਣ ਰਹੀ ਹੈ। ਹੁਣ ਤੱਕ ਯੋਜਨਾ ਤਹਿਤ 708 ਫੇਫੜਾ ਕੈਂਸਰ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 3.43 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਨਾਲ ਸੈਂਕੜੇ ਪਰਿਵਾਰਾਂ ਨੂੰ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਤੋਂ ਮੁਕਤੀ ਮਿਲੀ ਹੈ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਫ਼ੇਫ਼ੜਿਆਂ ਦਾ ਕੈਂਸਰ ਦੁਨੀਆ ਦੇ ਸਭ ਤੋਂ ਘਾਤਕ ਕੈਂਸਰਾਂ ਵਿੱਚੋਂ ਇੱਕ ਹੈ, ਪਰ ਇਹ ਅਜਿ ਹੀ ਬੀਮਾਰੀ ਵੀ ਹੈ ਜਿਸ ਵਿੱਚ ਪਰਹੇਜ਼ ਅਤੇ ਸਮੇਂ ਸਿਰ ਇਲਾਜ ਨਾਲ ਨਤੀਜਿਆਂ ਵਿੱਚ ਵੱਡਾ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਲੋਕਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਕੀਤੇ ਬਿਨਾਂ ਸਮੇਂ ਸਿਰ ਇਲਾਜ ਮਿਲੇ।
ਪਿਛਲੀ ਖ਼ਬਰ ਹਰਿਆਣਾ ’ਚ ਵਧੇਗੀ ਪ੍ਰਦੂਸ਼ਣ ਪ੍ਰਬੰਧਨ ਸਮਰੱਥਾ, ਯਮੁਨਾ ਨੂੰ ਮਿਲੇਗਾ ਨਵਾਂ ਜੀਵਨ-ਮੁੱਖ ਸਕੱਤਰ ਅਗਲੀ ਖ਼ਬਰ ਮੌਨਸੂਨ ਰੁੱਤ ਦੇ ਪਹਿਲੇ ਮਹੀਨੇ ’ਚ ਹਰਿਆਣਾ ਵਿਚ 27 ਫ਼ੀਸਦ ਘੱਟ ਪਿਆ ਮੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।