02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ

ਐੱਸ. ਏ.

ਅਜੀਤ ਡੈਸਕ 02-08-2026
ਐੱਸ. ਏ. ਐੱਸ. ਨਗਰ, 1 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਬਲਾਕ ਮੁਹਾਲੀ ਦੇ ਪਿੰਡ ਮਾਣਕ ਮਾਜਰਾ ਅਤੇ ਭਾਗੋ ਮਾਜਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਸਮਾਜ ਸੁਧਾਰ ਦੇ ਖੇਤਰ ‘ਚ ਉਨ੍ਹਾਂ ਵਲੋਂ ਪਾਏ ਗਏ ਮਹਾਨ ਯੋਗਦਾਨ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ, ਜਿਸ ਨੂੰ ਪਿੰਡਾਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਹਾਜ਼ਰ ਲੋਕਾਂ ਨੇ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਸਮਾਨਤਾ, ਭਾਈਚਾਰਕ ਸਾਂਝ, ਮਾਨਵਤਾ ਅਤੇ ਸਮਾਜਿਕ ਬਰਾਬਰੀ ਦੇ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ‘ਚ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਦਸਤਾਵੇਜ਼ੀ ਫ਼ਿਲਮ ਰਾਹੀਂ ਆਮ ਲੋਕਾਂ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨੂੰ ਸਾਂਭਣ ਅਤੇ ਸਮਾਜ ‘ਚ ਉਨ੍ਹਾਂ ਦੇ ਸਰਬ ਸਾਂਝੇ ਸੰਦੇਸ਼ ਨੂੰ ਹੋਰ ਪ੍ਰਚਾਰਿਤ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਉਸਾਰੀ ਅਧੀਨ ਮਕਾਨ ’ਚੋਂ ਚੋਰੀ ਕਰਦੇ ਦੋ ਨੌਜਵਾਨ ਰੰਗੇ-ਹੱਥੀਂ ਕਾਬੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਦਾ ਡੇਰਾਬੱਸੀ ਹਲਕੇ ’ਚ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।