03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਕੇ.ਪੀ. ਸ਼ਰਮਾ

ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)- ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਸਥਾਨਕ ਗਲੋਬਲ ਵਿਜ਼ਡਮ ਸਕੂਲ ਵਿਖੇ ‘ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸਮਾਗਮ ‘ਚ ਸਿੱਖਿਆ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਕੂਲ ਪ੍ਰਬੰਧਕਾਂ ਤੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਅਜੀਤ ਡੈਸਕ 03-08-2026
ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)- ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਸਥਾਨਕ ਗਲੋਬਲ ਵਿਜ਼ਡਮ ਸਕੂਲ ਵਿਖੇ ‘ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸਮਾਗਮ ‘ਚ ਸਿੱਖਿਆ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਕੂਲ ਪ੍ਰਬੰਧਕਾਂ ਤੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਸਾਬਕਾ ਚੇਅਰਮੈਨ ਕੇ. ਪੀ. ਸ਼ਰਮਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ‘ਚ ਸੁਧਾਰ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਚਹਿਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਕੂਲ ਸਿਰਫ਼ ਕਿਤਾਬੀ ਗਿਆਨ ਦੇਣ ਦਾ ਕੇਂਦਰ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਸ਼ਖ਼ਸੀਅਤ ਵਿਕਾਸ ਦਾ ਮਾਧਿਅਮ ਵੀ ਹਨ। ਇਸੇ ਦੌਰਾਨ ਲਾਇਨਜ਼ ਕਲੱਬ ਦੇ ਸਕੱਤਰ ਉਪੇਸ਼ ਬੰਸਲ, ਲਾਇਨ ਡਾ. ਬਰਖਾ ਰਾਮ, ਸਕੂਲ ਪ੍ਰਿੰਸੀਪਲ ਤੇ ਹੋਰਨਾਂ ਬੁਲਾਰਿਆਂ ਨੇ ਵੀ ਵਿਦਿਆਰਥੀਆਂ ਨੂੰ ਸਮੇਂ ਦੀ ਕਦਰ, ਅਨੁਸ਼ਾਸਨ ਤੇ ਆਪਣੇ ਜੀਵਨ ਦਾ ਸਪੱਸ਼ਟ ਟੀਚਾ ਨਿਰਧਾਰਤ ਕਰਕੇ ਮਿਹਨਤ ਨਾਲ ਉਸ ਨੂੰ ਸਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ‘ਚ ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਬਣਾਉਣ ਲਈ ਭਵਿੱਖ ‘ਚ ਵੀ ਅਜਿਹੇ ਸੈਮੀਨਾਰ ਨਿਰੰਤਰ ਕਰਵਾਉਣ ਦਾ ਐਲਾਨ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਕੂੜਾਂਵਾਲਾ ਵਿਖੇ ਫੈਕਟਰੀ ’ਤੇ ਦੂਸ਼ਿਤ ਪਾਣੀ ਛੱਡਣ ਦੇ ਲੱਗੇ ਦੋਸ਼ ਅਗਲੀ ਖ਼ਬਰ ਰੋਟਰੀ ਕਲੱਬ ਡੇਰਾਬੱਸੀ ਟਾਊਨ ਦੀ ਇੰਸਟਾਲੇਸ਼ਨ ਸੈਰੇਮਨੀ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।