04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਇੰਜੀਨੀਅਰਿੰਗ ਕਾਲਜ ’ਚ ਸਹੁੰ ਚੁੱਕ ਸਮਾਗਮ ਕਰਵਾਇਆ

ਚੰਡੀਗੜ੍ਹ,3 ਅਗਸਤ (ਮਾਰਕੰਡਾ)- ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਆਡੀਟੋਰੀਅਮ ਵਿਚ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਡਾਇਰੈਕਟਰ ਪ੍ਰੋ.

ਅਜੀਤ ਡੈਸਕ 04-08-2026
ਚੰਡੀਗੜ੍ਹ,3 ਅਗਸਤ (ਮਾਰਕੰਡਾ)- ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਆਡੀਟੋਰੀਅਮ ਵਿਚ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਡਾਇਰੈਕਟਰ ਪ੍ਰੋ. ਰਾਜੇਸ਼ ਕੁਮਾਰ ਭਾਟੀਆ, ਡੀਨ ਸਟੂਡੈਂਟ ਅਫੇਅਰਜ਼ ਡਾ. ਪੁਨੀਤ ਚਾਵਲਾ, ਸਟੂਡੈਂਟ ਅਫੇਅਰਜ਼ ਦੇ ਐਸੋਸੀਏਟ ਡੀਨ (ਏ.ਡੀ.ਐਸ.ਏ), ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਨਸ਼ਾ ਮੁਕਤੀ ਸਹੁੰ ਨਾਲ ਹੋਈ। ਜਿਸ ਦੌਰਾਨ ਭਾਗੀਦਾਰਾਂ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਅਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੌਰਾਨ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਵਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਨਸ਼ਿਆਂ ਦੀ ਦੁਰਵਰਤੋਂ ਦੇ ਸਮਾਜਿਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਗਿਆ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਧੰਨਵਾਦ ਦੇ ਮਤੇ ਨਾਲ ਹੋਈ। ਇਸ ਮੌਕੇ ਭਾਗੀਦਾਰਾਂ ਨੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਮੁਹਿੰਮ ਨੂੰ ਸਮਰਥਨ ਦੇਣ ਅਤੇ ਨਸ਼ਾ-ਮੁਕਤ ਸਮਾਜ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਸੰਕਲਪ ਨੂੰ ਮੁੜ ਦੁਹਰਾਇਆ।
ਪਿਛਲੀ ਖ਼ਬਰ ਤਲਵਾਰ ਸਕਿਨ ਕਲੀਨਿਕਸ ਨੇ ਰਿਵੀਲ ਲੇਜ਼ਰਜ਼ ਦੇ ਕਰਿਜ਼ਮਾ ਪਲੇਟਫਾਰਮ ਨਾਲ ਚਮੜੀ ਨਿਖਾਰ ਇਲਾਜ ਦੀ ਨਵੀਂ ਸਹੂਲਤ ਕੀਤੀ ਸ਼ੁਰੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਲੁਕਸ਼ਿਤਾ ਨਈਅਰ ਦੀ ਯਾਦ ’ਚ ਦੋ ਕਿਤਾਬਾਂ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।