04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚੰਡੀਗੜ੍ਹ ਕਾਂਗਰਸ ਵਲੋਂ ਬਿਹਾਰ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਤੇ ਗੋਲੀਆਂ ਚਲਵਾਉਣ ਖਿਲਾਫ਼ ਧਰਨਾ ਪ੍ਰਦਰਸ਼ਨ

ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਕਾਂਗਰਸ ਵਲੋਂ ਬਿਹਾਰ ਵਿਚ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੇ ਗੋਲੀਬਾਰੀ, ਜਿਸ ਵਿਚ ਲਗਪਗ 20 ਵਿਦਿਆਰਥੀ ਜ਼ਖ਼ਮੀ ਹੋਏ ਦੇ ਵਿਰੋਧ ਵਿਚ ਸੈਕਟਰ-17 ਪਲਾਜ਼ਾ ਵਿਚ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ. ਐਸ. ਲੱਕੀ, ਹੁਸੈਨ ਸੁਲਤਾਨੀਆਂ, ਐਨ. ਐਸ. ਯੂ. ਆਈ. ਆਗੂ ਤੇ ਵਰਕਰ ਚੰਡੀਗੜ੍ਹ ਸੈਕਟਰ-17 ਪਲਾਜਾ ਵਿਖੇ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 04-08-2026
ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਕਾਂਗਰਸ ਵਲੋਂ ਬਿਹਾਰ ਵਿਚ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੇ ਗੋਲੀਬਾਰੀ, ਜਿਸ ਵਿਚ ਲਗਪਗ 20 ਵਿਦਿਆਰਥੀ ਜ਼ਖ਼ਮੀ ਹੋਏ ਦੇ ਵਿਰੋਧ ਵਿਚ ਸੈਕਟਰ-17 ਪਲਾਜ਼ਾ ਵਿਚ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਅਤੇ ਐਨ.ਐਸ.ਯੂ.ਆਈ. ਦੇ ‘ਵਿਦਿਆਰਥੀਆਂ ਦੀ ਗੂੰਜ’ ਅਭਿਆਨ ਦੇ ਚੰਡੀਗੜ੍ਹ ਇੰਚਾਰਜ ਹੁਸੈਨ ਸੁਲਤਾਨੀਆ ਨੇ ਕੀਤੀ। ਧਰਨੇ ਦੌਰਾਨ ਕਾਂਗਰਸ ਅਤੇ ਐਨ.ਐਸ.ਯੂ.ਆਈ. ਦੇ ਆਗੂਆਂ ਅਤੇ ਵਰਕਰਾਂ ਨੇ ਬਿਹਾਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਨਿਆਂਇਕ ਜਾਂਚ ਤੇ ਜ਼ਖ਼ਮੀ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਸਭਾ ਨੂੰ ਸੰਬੋਧਨ ਕਰਦਿਆਂ ਐਚ.ਐਸ. ਲੱਕੀ ਨੇ ਕਿਹਾ ਕਿ ਬਿਹਾਰ ਵਿਚ ਵਿਦਿਆਰਥੀਆਂ ’ਤੇ ਗੋਲੀਆਂ ਚਲਵਾਉਣਾ ਲੋਕਤੰਤਰ ਦਾ ਕਤਲ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਭਾਜਪਾ-ਜਦਯੂ ਸਰਕਾਰ ਨੌਜਵਾਨਾਂ ਦੇ ਸਵਾਲਾਂ ਤੋਂ ਘਬਰਾ ਚੁੱਕੀ ਹੈ ਅਤੇ ਹੁਣ ਲੋਕਤੰਤਰੀ ਆਵਾਜ਼ਾਂ ਦਾ ਜਵਾਬ ਗੱਲਬਾਤ ਨਾਲ ਨਹੀਂ, ਸਗੋਂ ਬੰਦੂਕ ਦੀਆਂ ਗੋਲੀਆਂ ਨਾਲ ਦੇ ਰਹੀ ਹੈ।ਲੱਕੀ ਨੇ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਬੇਰੋਜ਼ਗਾਰੀ, ਪੇਪਰ ਲੀਕ, ਭਰਤੀ ਘਪਲਿਆਂ ਅਤੇ ਸਿੱਖਿਆ ਪ੍ਰਣਾਲੀ ਦੀ ਬਦਹਾਲੀ ਤੋਂ ਪਰੇਸ਼ਾਨ ਹੈ, ਪਰ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਭਾਜਪਾ ਦੀਆਂ ਸਰਕਾਰਾਂ ਵਿਦਿਆਰਥੀਆਂ ਨੂੰ ਅਪਰਾਧੀਆਂ ਵਾਂਗ ਕੁਚਲਣ ਵਿਚ ਲੱਗੀਆਂ ਹੋਈਆਂ ਹਨ।ਹੁਸੈਨ ਸੁਲਤਾਨੀਆ ਨੇ ਕਿਹਾ ਕਿ ਜਿਹੜੀ ਸਰਕਾਰ ਵਿਦਿਆਰਥੀਆਂ ਦੀ ਕਲਮ ਤੇ ਸੰਵਿਧਾਨ ਦੀ ਤਾਕਤ ਤੋਂ ਡਰ ਕੇ ਗੋਲੀਆਂ ਚਲਵਾਏ, ਉਸ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਇਸ ਮੌਕੇ ਕਾਂਗਰਸ ਅਤੇ ਐਨ.ਐਸ.ਯੂ.ਆਈ ਨੇ ਮੰਗ ਕੀਤੀ ਕਿ ਬਿਹਾਰ ਵਿਚ ਵਿਦਿਆਰਥੀਆਂ ’ਤੇ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ, ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਫੌਜਦਾਰੀ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਵਿਦਿਆਰਥੀਆਂ ਨੂੰ ਯੋਗ ਮੁਆਵਜ਼ਾ ਅਤੇ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਜਲਦੀ ਕਾਰਵਾਈ ਨਾ ਹੋਈ ਤਾਂ ਕਾਂਗਰਸ ਅਤੇ ਐਨ.ਐਸ.ਯੂ.ਆਈ ਦੇਸ਼ ਭਰ ਵਿਚ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਰਾਜਦੀਪ ਸਿੱਧੂ, ਸਚਿਨ ਗਾਲਵ, ਜਤਿਨ ਸਿੰਘ, ਰਾਹੁਲ ਸਮੇਤ ਕਾਂਗਰਸ ਅਤੇ ਐਨ.ਐਸ.ਯੂ.ਆਈ ਦੇ ਕਈ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਦੀ ਪੀ. ਓ. ਤੇ ਸੰਮਨ ਸਟਾਫ਼ ਵਲੋਂ 10 ਦਿਨਾਂ ’ਚ 11 ਭਗੌੜੇ ਤੇ ਫਰਾਰ ਮੁਲਜ਼ਮ ਕਾਬੂ ਅਗਲੀ ਖ਼ਬਰ ਪੀ. ਜੀ. ਆਈ. ਚੰਡੀਗੜ੍ਹ ਨੇ ਦੇਸ ਭਰ ’ਚੋਂ ਸਰਬੋਤਮ ਖੇਤਰੀ ਅੰਗ ਤੇ ਟਿਸ਼ੂ ਟਰਾਂਸਪਲਾਂਟ ਸੰਗਠਨ ਲਈ ਵੱਕਾਰੀ ਰਾਸ਼ਟਰੀ ਪੁਰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।