05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਰਿਆਣਾ ’ਚ ਸ੍ਰੀ ਗੁਰੂ ਰਵਿਦਾਸ ਦੀ ਪਵਿੱਤਰ ਕਲਸ਼ ਯਾਤਰਾ ਨੂੰ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਲਈ ਕੀਤਾ ਰਵਾਨਾ

ਐੱਸ. ਏ.

ਹਰਿਆਣਾ ’ਚ ਸ੍ਰੀ ਗੁਰੂ ਰਵਿਦਾਸ ਦੀ ਪਵਿੱਤਰ ਕਲਸ਼ ਯਾਤਰਾ ਨੂੰ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਲਈ ਕੀਤਾ ਰਵਾਨਾ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਤੋਂ ਪੰਜਾਬ ਵਿਧਾਨ ਸਭਾ ਵੱਲ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰਕੇ ਅਤੇ ਸਖ਼ਤ ਬੈਰੀਕੇਡਿੰਗ ਕਰਕੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ -ਮੁਹਾਲੀ ਬਾਰਡਰ ‘ਤੇ ਬੁੜੈਲ ਜੇਲ੍ਹ ਚੌਕ ‘ਤੇ ਰੋਕ ਲਿਆ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵਲੋਂ ਉਥੇ ਹੀ ਸੜਕ ‘ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂ ਡਾ. ਪਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਅਨਿਸ਼ਚਿਤਤਾ ਵਿਚ ਘਿਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉੱਚੇਰੀ ਸਿੱਖਿਆ ਨੂੰ ਬਚਾਉਣ ਲਈ ਸਰਕਾਰ ਨੂੰ ਤੁਰੰਤ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਬਿੱਲ ਲਿਆ ਕੇ ਐਕਟ ਪਾਸ ਕਰਨਾ ਚਾਹੀਦਾ ਹੈ ਤਾਂ ਜੋ 1158 ਭਰਤੀ ਤਹਿਤ ਨਿਯੁਕਤ ਮੁਲਾਜ਼ਮਾਂ ਦੇ ਸਥਾਈ ਰੁਜ਼ਗਾਰ ਨੂੰ ਕਾਨੂੰਨੀ ਸੁਰੱਖਿਆ ਮਿਲ ਸਕੇ। ਇਸ ਮੌਕੇ ਡਾ. ਕਰਮਜੀਤ ਸਿੰਘ, ਪ੍ਰੋ. ਪ੍ਰਿਤਪਾਲ ਸਿੰਘ ਤੇ ਡਾ. ਸੋਹੇਲ ਢਿੱਲੋਂ ਨੇ ਪੰਜਾਬ ਸਰਕਾਰ ਤੇ ਉੱਚੇਰੀ ਸਿੱਖਿਆ ਵਿਭਾਗ ਤੋਂ 4 ਨਵੰਬਰ 2025 ਨੂੰ ਜਾਰੀ ਕੀਤਾ ਗਿਆ ਪੱਤਰ ਤੁਰੰਤ ਰੱਦ ਕਰਨ, 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸਾਰੀਆਂ ਨਿਯਮਿਤ ਛੁੱਟੀਆਂ ਬਹਾਲ ਕਰਨ ਤੇ ਆਪਣੇ ਘਰਾਂ ਤੋਂ ਦੂਰ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀਆਂ ਨਜ਼ਦੀਕੀ ਸਟੇਸ਼ਨਾਂ ‘ਤੇ ਬਦਲੀਆਂ ਲਈ ਤੁਰੰਤ ਪੋ ਰਟਲ ਖੋਲ੍ਹਣ ਦੀ ਮੰਗ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਵਲੋਂ 1158 ਫ਼ਰੰਟ ਦੇ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਨਾਲ 13 ਅਗਸਤ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤੇ ਜਾਣ ਉਪਰੰਤ ਆਗੂਆਂ ਨੇ ਵਿਧਾਨ ਸਭਾ ਵੱਲ ਕੂਚ ਦਾ ਪ੍ਰੋਗਰਾਮ ਰੱਦ ਕਰਦਿਆਂ ਐਲਾਨ ਕੀਤਾ ਜੇਕਰ ਸਰਕਾਰ ਮੀਟਿੰਗ ਦੇ ਕੇ ਮੁਕਰਦੀ ਹੈ ਤਾਂ 15 ਅਗਸਤ ਨੂੰ ਮੁੱਖ ਮੰਤਰੀ ਦੇ ਸਮਾਗਮ ਵਿਚ ਜ਼ਬਰਦਸਤ ਖੱਲਲ ਪਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਖਿਡਾਰੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਆਈ. ਟੀ. ਕ... ਅਗਲੀ ਖ਼ਬਰ ਸਾਬਕਾ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਸੈਣੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।