05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਇਕ ਕੁਲਵੰਤ ਸਿੰਘ ਨੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ 18 ਲਾਭਪਾਤਰੀਆਂ ਨੂੰ ਕੱਚੇ ਘਰਾਂ ਦੀ ਮੁਰੰਮਤ ਲਈ 2-2 ਲੱਖ ਰੁ. ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਕੀਤੇ ਭੇਟ

ਐੱਸ. ਏ.

ਹਲਕਾ ਮੁਹਾਲੀ ਦੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ। ਅਜੀਤ ਤਸਵੀਰ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)- ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਥਾਨਕ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕੇ ਦੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5 ਕਰੋੜ ਰੁ. ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਮੌਕੇ 18 ਲਾਭਪਾਤਰੀਆਂ ਨੂੰ ਕੱਚੇ ਘਰਾਂ ਦੀ ਮੁਰੰਮਤ ਲਈ ਪ੍ਰਤੀ ਘਰ 2 ਲੱਖ ਰੁ. ਦੇ ਚੈੱਕ ਵੀ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੇ ਮੰਤਰੀ ਮੰਡਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹੁਣ ਤੱਕ ਆਪਣੇ ਯਤਨਾਂ ਨਾਲ ਲਗਭਗ 250 ਲੋੜਵੰਦ ਪਰਿਵਾਰਾਂ ਲਈ ਮਕਾਨ ਬਣਵਾ ਕੇ ਦਿੱਤੇ ਜਾ ਚੁੱਕੇ ਹਨ, ਜਦਕਿ ਪੰਜਾਬ ਸਰਕਾਰ ਵਲੋਂ ਵੀ 300 ਤੋਂ ਵੱਧ ਘਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ’ ਸਕੀਮ ਤਹਿਤ ਵੰਡੀਆਂ ਗਈਆਂ ਇਨ੍ਹਾਂ ਗ੍ਰਾਂਟਾਂ ਨਾਲ ਵੱਖ-ਵੱਖ ਪਿੰਡਾਂ ‘ਚ ਆਂਗਣਵਾੜੀ ਕੇਂਦਰਾਂ, ਕਮਿਊਨਿਟੀ ਸੈਂਟਰਾਂ, ਧਰਮਸ਼ਾਲਾਵਾਂ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਜਲ-ਘਰਾਂ, ਸ਼ਮਸ਼ਾਨਘਾਟਾਂ, ਟੋਭਿਆਂ, ਖੇਡ ਮੈਦਾਨਾਂ, ਪਾਰਕਾਂ, ਸੜਕਾਂ ਤੇ ਹੋਰ ਬੁਨਿਆਦੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡ ਭਾਗੋ ਮਾਜਰਾ, ਮੋਟੇ ਮਾਜਰਾ, ਦਾਊਂ, ਮਟਰਾਂ, ਮਨਾਣਾ, ਬਠਲਾਣਾ, ਗੋਬਿੰਦਗੜ੍ਹ, ਕੈਲੋਂ, ਰਾਏਪੁਰ ਕਲਾਂ, ਸੁੱਖਗੜ੍ਹ, ਬਾਕਰਪੁਰ, ਨਗਾਰੀ ਅਤੇ ਜੁਝਾਰ ਨਗਰ ਸਮੇਤ ਵੱਖ-ਵੱਖ ਪਿੰਡਾਂ ਦੇ 18 ਲਾਭਪਾਤਰੀਆਂ ਨੂੰ ਕੱਚੇ ਘਰਾਂ ਦੀ ਮੁਰੰਮਤ ਲਈ 2-2 ਲੱਖ ਰੁ. ਦੇ ਚੈੱਕ ਵੀ ਭੇਟ ਕੀਤੇ ਗਏ ਹਨ। ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸਰਪੰਚ, ਪੰਚ, ਪੰਚਾਇਤਾਂ ਦੇ ਨੁਮਾਇੰਦੇ ਤੇ ਖੇਤਰ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਿਆਂਇਕ ਹਿਰਾਸਤ ਦੌਰਾਨ ਹੋਟਲ ’ਚ ਆਰਾਮ ਕਰਦਾ ਮਿਲਿਆ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਮਾਸਟਰਮਾਇੰਡ ਵਿਕਰਮ ਵਾਧਵਾ ਅਗਲੀ ਖ਼ਬਰ ਆਸਟ੍ਰੇਲੀਆ ਵਰਕ ਵੀਜ਼ਾ ਦੇ ਨਾਂਅ ’ਤੇ 3.65 ਲੱਖ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।