05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੈਂਗਸਟਰਾਂ ’ਤੇ ਵਾਰ ਦਾ 196ਵਾਂ ਦਿਨ : ਪੰਜਾਬ ਪੁਲਿਸ ਵਲੋਂ 676 ਥਾਈਂ ਛਾਪੇਮਾਰੀ, 516 ਕਾਬੂ ਯੁੱਧ ਨਸ਼ਿਆਂ ਵਿਰੁੱਧ ਦੇ 521ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 106 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 05-08-2026
ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ।ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 521ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਭੁੱਕੀ, 676 ਨਸ਼ੀਲੀਆਂ ਗੋਲੀਆਂ ਅਤੇ 5810 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 521 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,358 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਤਨਖ਼ਾਹ ਦੇ ਬਿੱਲਾਂ ’ਚ ਹੇਰਾਫੇਰੀ ਕਰਕੇ 4.22 ਲੱਖ ਅਗਲੀ ਖ਼ਬਰ ਨਿਆਂਇਕ ਹਿਰਾਸਤ ਦੌਰਾਨ ਹੋਟਲ ’ਚ ਆਰਾਮ ਕਰਦਾ ਮਿਲਿਆ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਮਾਸਟਰਮਾਇੰਡ ਵਿਕਰਮ ਵਾਧਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।