05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੀ. ਬੀ. ਐੱਸ. ਏ.-ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਦੀ ਆਈ. ਆਈ. ਟੀ. ਬੰਬੇ ਈ-ਸੈੱਲ ਤੇ ਗੂਗਲ ਅੰਬੈਸਡਰ ਵਜੋਂ ਚੋਣ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਖਿਜ਼ਰਾਬਾਦ ਦੇ ਸਫ਼ਾਈ ਪੱਖੋਂ ਹਾਲਤ ਬਦ ਤੋਂ ਬੱਦਤਰ ਬਣੇ ਖੇਤਰ ਦੇ ਲੋਕਾਂ ਨੇ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਕੀਤੀ ਮੰਗ

ਮਾਜਰੀ, 4 ਅਗਸਤ (ਕੁਲਵੰਤ ਸਿੰਘ ਧੀਮਾਨ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾਂਦੇ ਹਨ, ਪਰ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਅਤੇ ਸਫ਼ਾਈ ਪੱਖੋਂ ਹਾਲਾਤ ਬਦ ਤੋਂ ਬੱਦਤਰ ਬਣੇ ਹੋਏ ਹਨ। ਇਸ ਦੀ ਮਿਸਾਲ ਕਸਬਾ ਖਿਜ਼ਰਾਬਾਦ ਦੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਨੂੰ ਦੇਖਣ ਤੋਂ ਸਹਿਜੇ ਹੀ ਮਿਲ ਜਾਂਦੀ ਹੈ।

ਅਜੀਤ ਡੈਸਕ 05-08-2026
ਮਾਜਰੀ, 4 ਅਗਸਤ (ਕੁਲਵੰਤ ਸਿੰਘ ਧੀਮਾਨ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾਂਦੇ ਹਨ, ਪਰ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਅਤੇ ਸਫ਼ਾਈ ਪੱਖੋਂ ਹਾਲਾਤ ਬਦ ਤੋਂ ਬੱਦਤਰ ਬਣੇ ਹੋਏ ਹਨ। ਇਸ ਦੀ ਮਿਸਾਲ ਕਸਬਾ ਖਿਜ਼ਰਾਬਾਦ ਦੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਨੂੰ ਦੇਖਣ ਤੋਂ ਸਹਿਜੇ ਹੀ ਮਿਲ ਜਾਂਦੀ ਹੈ। ਇਸ ਸੈਂਟਰ ਦੇ ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਆਮ ਦੇਖੇ ਜਾ ਸਕਦੇ ਹਨ ਤੇ ਮੇਨ ਗੇਟ ਦੇ ਨਾਲ ਬਹੁਤ ਸਾਰਾ ਘਾਹ-ਫੂਸ ਤੇ ਬੂਟੀਆਂ ਉੱਗੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਕੋਈ ਵੀ ਸਿਹਤ ਅਧਿਕਾਰੀ, ਹਸਪਤਾਲ ‘ਚ ਤਾਇਨਾਤ ਸਟਾਫ਼ ਅਤੇ ਪਿੰਡ ਦੇ ਮੁਹਤਬਰ ਇਸ ਪਾਸੇ ਧਿਆਨ ਨਹੀਂ ਦੇ ਰਹੇ। ਇਸ ਤਰ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਹਸਪਤਾਲ ਸਟਾਫ਼ ਦੀ ਅਣਗਹਿਲੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ। ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਤਾਂ ਸਿਹਤ ਵਿਭਾਗ ਦੇ ਅਧਿਕਾਰੀ ਰੈਲੀਆਂ ਕੱਢ ਕੇ ਲੋਕਾਂ ਨੂੰ ਆਪਣੇ ਘਰਾਂ ਤੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਆਪਣੇ ਹੀ ਹਸਪਤਾਲ ‘ਚ ਥਾਂ-ਥਾਂ ‘ਤੇ ਘਾਹ-ਫੂਸ ਤੇ ਬੂਟੀ ਖੜ੍ਹੀ ਹੋਣ ਕਰਕੇ ਮੱਖੀਆਂ-ਮੱਛਰਾਂ ਦੀ ਭਰਮਾਰ ਵਧਦੀ ਜਾ ਰਹੀ ਹੈ। ਅਜਿਹੇ ਹਾਲਾਤਾਂ ਨੂੰ ਦੇਖ ਕੇ ਪ੍ਰਤੀਤ ਹੁੰਦਾ ਹੈ ਕਿ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹਸਪਤਾਲ ਦਾ ਸਟਾਫ਼ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਖੇਤਰ ਦੇ ਲੋਕਾਂ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਸ਼ਤਿਹਾਰਬਾਜ਼ੀ ਨੂੰ ਛੱਡ ਕੇ ਸਰਕਾਰੀ ਹਸਪਤਾਲਾਂ ‘ਚ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਵਾਏ ਜਾਣ ਤਾਂ ਕਿ ਇਥੇ ਆਉਣ-ਜਾਣ ਵਾਲੇ ਮਰੀਜ਼ਾਂ ਅਤੇ ਹਸਪਤਾਲਾਂ ‘ਚ ਤਾਇਨਾਤ ਕਰਮਚਾਰੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।
ਪਿਛਲੀ ਖ਼ਬਰ ਪਿੰਡ ਕੁੰਭੜਾ ਵਿਖੇ 50 ਤੋਂ ਵੱਧ ਪਰਿਵਾਰ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਮਾਰਕੀਟਾਂ ਦੇ ਵਿਕਾਸ ਲਈ ਜਾਰੀ 40 ਕਰੋੜ ਰੁ. ’ਚੋਂ ਜ਼ਿਲ੍ਹਾ ਮੁਹਾਲੀ ਨੂੰ ਵੀ ਮਿਲਣਗੇ 2 ਕਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।