06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਾਲੀ ਟੀਮ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ

ਕੁਰਾਲੀ, 5 ਅਗਸਤ (ਬਿੱਲਾ ਅਕਾਲਗੜ੍ਹੀਆ)- ਸਥਾਨਕ ਨਗਰ ਕੌਂਸਲ ਦੇ ਆਮ ਆਦਮੀ ਪਾਰਟੀ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ.

ਅਜੀਤ ਡੈਸਕ 06-08-2026
ਕੁਰਾਲੀ, 5 ਅਗਸਤ (ਬਿੱਲਾ ਅਕਾਲਗੜ੍ਹੀਆ)- ਸਥਾਨਕ ਨਗਰ ਕੌਂਸਲ ਦੇ ਆਮ ਆਦਮੀ ਪਾਰਟੀ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਤੇ ਇਲਾਕੇ ਦੇ ਸਮਾਜ ਸੇਵੀ ਆਗੂ ਤੇ ਰੀਅਲ ਅਸਟੇਟ ਕਾਰੋਬਾਰੀ ਰਵਿੰਦਰ ਸਿੰਘ ਬਿੱਲਾ ਦੀ ਦੇਖਰੇਖ ਹੇਠ ਇਕ ਵਿਸ਼ੇਸ਼ ਟੀਮ ਨੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਐਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ. ਪੀ.) ਨਾਲ ਅਹਿਮ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੌਰਾਨ ਕੈਬਨਿਟ ਮੰਤਰੀ ਸੌਂਦ ਵਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਨਗਰ ਕੌਂਸਲ ਪ੍ਰਧਾਨ ਓ. ਕੇ. ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਕੌਂਸਲ ਪ੍ਰਧਾਨ ਦੀ ਅਗਵਾਈ ਵਾਲੇ ਵਫ਼ਦ ਨੇ ਕੈਬਨਿਟ ਮੰਤਰੀ ਨਾਲ ਕੁਰਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ਅਤੇ ਵੱਖ-ਵੱਖ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਟੀਮ ਨੇ ਸ਼ਹਿਰ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਬਿਜਲੀ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ ਵਿਭਾਗ, ਪ੍ਰਾਹੁਣਚਾਰੀ, ਨਿਵੇਸ਼ ਉਤਸ਼ਾਹ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸੰਬੰਧਿਤ ਅਹਿਮ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੁਰਾਲੀ ਨੂੰ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਪਹਾਰ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ’ਤੇ ਕੈਬਨਿਟ ਮੰਤਰੀ ਸੌਂਦ ਨੇ ਟੀਮ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸ਼ਹਿਰ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸ਼ਣ ਕਰਨ ਤੇ ਨਿਕਾਹ ਤੋਂ ਬਾਅਦ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਦਾ ਦੋਸ਼ ਪੀੜਤਾ ਨੇ ਐੱਸ.... ਅਗਲੀ ਖ਼ਬਰ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕਰਦਾ ਰਹਾਂਗਾ-ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।