06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੁਰੱਖਿਆ ਮੱਦੇਨਜ਼ਰ ਅੰਬ ਸਾਹਿਬ ਕਾਲੋਨੀ ਦੇ ਦਾਖ਼ਲੇ ’ਤੇ ਪੁਲਿਸ ਵਲੋਂ ਪੱਕਾ ਨਾਕਾ

ਐੱਸ. ਏ.

ਅਜੀਤ ਡੈਸਕ 06-08-2026
ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ)- ਅਗਾਮੀ 15 ਅਗਸਤ ਦੇ ਆਜ਼ਾਦੀ ਦਿਵਸ ਨੂੰ ਧਿਆਨ ’ਚ ਰੱਖਦਿਆਂ ਅਤੇ ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਦੇ ਉਦੇਸ਼ ਨਾਲ ਸਥਾਨਕ ਥਾਣਾ ਫੇਜ਼-11 ਦੀ ਪੁਲਿਸ ਵਲੋਂ ਅੰਬ ਸਾਹਿਬ ਕਾਲੋਨੀ ਵਿਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਥਾਣਾ ਫੇਜ਼-1 1 ਦੇ ਐਸ. ਐਚ. ਓ. ਇੰਸਪੈਕਟਰ ਅਮਨ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਅੰਬ ਸਾਹਿਬ ਕਾਲੋਨੀ ਦੇ ਦਾਖਲੇ ’ਤੇ ਪੁਲ ਹੇਠਾਂ ਪੱਕਾ ਨਾਕਾ ਲਗਾਇਆ ਗਿਆ ਹੈ, ਜਿਥੇ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਅੰਬ ਸਾਹਿਬ ਕਾਲੋਨੀ ਵਿਚ ਵੱਡੀ ਗਿਣਤੀ ਵਿਚ ਘੱਟ ਆਮਦਨ ਵਰਗ ਨਾਲ ਸੰਬੰਧਿਤ ਲੋਕ ਰਹਿੰਦੇ ਹਨ ਅਤੇ ਇਸ ਇਲਾਕੇ ਤੋਂ ਸਮੇਂ-ਸਮੇਂ ’ਤੇ ਨਸ਼ਾ ਤਸਕਰੀ ਸੰਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ। ਇਸ ਨੂੰ ਧਿਆਨ ’ਚ ਰੱਖਦਿਆਂ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਾਕਾਬੰਦੀ ਦੇ ਨਾਲ-ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਆਦਤਨ ਅਪਰਾਧੀਆਂ ਨੂੰ ਬੀ. ਐਨ. ਐਸ. ਐਸ. ਦੀਆਂ ਸੰਬੰਧਿਤ ਧਾਰਾਵਾਂ ਤਹਿਤ ਰਾਊਂਡ-ਅਪ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਦੇ ਨਾਲ-ਨਾਲ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਐਸ. ਐਚ. ਓ. ਇੰਸਪੈਕਟਰ ਅਮਨ ਨੇ ਦੱਸਿਆ ਕਿ ਨਸ਼ਾ ਪੀੜਤ ਵਿਅਕਤੀਆਂ ਪ੍ਰਤੀ ਪੁਲਿਸ ਮਨੁੱਖੀ ਅਤੇ ਸੁਧਾਰਵਾਦੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਗ੍ਰਸਤ ਵਿਅਕਤੀ ਖ਼ੁਦ ਪੁਲਿਸ ਕੋਲ ਪਹੁੰਚ ਕਰਦਾ ਹੈ ਤਾਂ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੀ ਧਾਰਾ 27 ਤਹਿਤ ਮਾਮਲਾ ਦਰਜ ਕਰਨ ਦੀ ਬਜਾਏ ਉਸ ਨੂੰ ਕਾਊਂਸਲਿੰਗ ਅਤੇ ਮੁੜ ਵਸੇਬਾ ਕੇਂਦਰ ’ਚ ਦਾਖਲ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਨਤਕ ਅਤੇ ਸ਼ੱਕੀ ਥਾਵਾਂ ’ਤੇ ਤਲਾਸ਼ੀ ਮੁਹਿੰਮ ਵੀ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।
ਪਿਛਲੀ ਖ਼ਬਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਵਰਕਰਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸ਼ਣ ਕਰਨ ਤੇ ਨਿਕਾਹ ਤੋਂ ਬਾਅਦ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਦਾ ਦੋਸ਼ ਪੀੜਤਾ ਨੇ ਐੱਸ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।