06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੱਡੂਮਾਜਰਾ ਸੀ. ਬੀ. ਜੀ. ਪਲਾਂਟ ਪ੍ਰੋਜੈਕਟ ਨੂੰ ਲੈ ਕੇ ਨਗਰ ਨਿਗਮ ਸਰਗਰਮ, ਕਮਿਸ਼ਨਰ ਨੇ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

­ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)– ਡੱਡੂਮਾਜਰਾ ਵਿਖੇ ਪ੍ਰਸਤਾਵਿਤ ਕੰਪਰੈਸਡ ਬਾਇਓਗੈਸ ਪਲਾਂਟ ਪ੍ਰੋਜੈਕਟ ਨੂੰ ਜਲਦੀ ਅਮਲੀ ਰੂਪ ਦੇਣ ਲਈ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਤਕਨੀਕੀ ਚੁਣੌਤੀਆਂ ਦੇ ਮੱਦੇਨਜ਼ਰ ਬਦਲਵੀਂ ਥਾਂ ’ਤੇ ਮਿੱਟੀ ਦੀ ਜਾਂਚ ਦਾ ਕੰਮ ਤੁਰੰਤ ਮੁਕੰਮਲ ਕਰਕੇ ਰਿਪੋਰਟ ਸੌਂਪਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਨਿਰਦੇਸ਼ ਵੀ ਦਿੱਤੇ।

ਚੰਡੀਗੜ੍ਹ ਦੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਡੱਡੂਮਾਜਰਾ ਵਿਖੇ ਪ੍ਰਸਤਾਵਿਤ ਕੰਪਰੈਸਡ ਬਾਇਓਗੈਸ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ, ਨਾਲ ਮੌਜੂਦ ਨਾਲ ਮੌਜੂਦ ਆਈ. ਓ. ਸੀ. ਐਲ. ਤੇ ਨਿਗਮ ਦੇ ਅਧਿਕਾਰੀ। ਤਸਵੀਰ : ਗੁਰਿੰਦਰ ਸਿੰਘ 07-08-2026
­ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)– ਡੱਡੂਮਾਜਰਾ ਵਿਖੇ ਪ੍ਰਸਤਾਵਿਤ ਕੰਪਰੈਸਡ ਬਾਇਓਗੈਸ ਪਲਾਂਟ ਪ੍ਰੋਜੈਕਟ ਨੂੰ ਜਲਦੀ ਅਮਲੀ ਰੂਪ ਦੇਣ ਲਈ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਤਕਨੀਕੀ ਚੁਣੌਤੀਆਂ ਦੇ ਮੱਦੇਨਜ਼ਰ ਬਦਲਵੀਂ ਥਾਂ ’ਤੇ ਮਿੱਟੀ ਦੀ ਜਾਂਚ ਦਾ ਕੰਮ ਤੁਰੰਤ ਮੁਕੰਮਲ ਕਰਕੇ ਰਿਪੋਰਟ ਸੌਂਪਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿਚ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਡੱਡੂਮਾਜਰਾ ਵਿਚ ਵੱਖਰੇ ਕੀਤੇ ਜੈਵਿਕ ਠੋਸ ਕੂੜੇ ਆਧਾਰਿਤ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਨਾਲ ਸਬੰਧਤ ਵੱਖ-ਵੱਖ ਤਕਨੀਕੀ ਤੇ ਪ੍ਰਸ਼ਾਸਨਿਕ ਪਹਿਲੂਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮਿੱਟੀ ਦੀ ਜਾਂਚ ਦੀ ਰਿਪੋਰਟ ਵਿਚ ਸਾਹਮਣੇ ਆਈਆਂ ਤਕਨੀਕੀ ਚੁਣੌਤੀਆਂ ’ਤੇ ਵੀ ਚਰਚਾ ਹੋਈ। ਇਸ ਸਬੰਧੀ ਡੱਡੂਮਾਜਰਾ ਡੰਪਿੰਗ ਗਰਾਊਂਡ ਦੇ ਅੰਦਰ ਹੀ ਪਲਾਂਟ ਲਈ ਇੱਕ ਬਦਲਵੀਂ ਥਾਂ ਦੀ ਪਛਾਣ ਕੀਤੀ ਜਾ ਰਹੀ ਹੈ। ਕਮਿਸ਼ਨਰ ਨੇ ਆਈ.ਓ.ਸੀ.ਐਲ. ਦੇ ਅਧਿਕਾਰੀਆਂ ਨੂੰ ਨਵੀਂ ਥਾਂ ’ਤੇ ਮਿੱਟੀ ਦੀ ਜਾਂਚ ਜਲਦੀ ਮੁਕੰਮਲ ਕਰਕੇ ਵਿਸਥਾਰਪੂਰਵਕ ਰਿਪੋਰਟ ਨਗਰ ਨਿਗਮ ਨੂੰ ਸੌਂਪਣ ਲਈ ਕਿਹਾ ਤਾਂ ਜੋ ਪ੍ਰੋਜੈਕਟ ਨੂੰ ਬਿਨਾਂ ਕਿਸੇ ਦੇਰੀ ਦੇ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਪ੍ਰੋਜੈਕਟ ਲਈ ਵਾਇਬਿਲਟੀ ਗੈਪ ਫੰਡਿੰਗ ਦੀ ਮੌਜੂਦਾ ਸਥਿਤੀ ਅਤੇ ਕੇਂਦਰੀ ਰਿਹਾਇਸ਼ ਤੇ ਸ਼ਹਿਰੀ ਮਾਮਲੇ ਮੰਤਰਾਲੇ ਨਾਲ ਚੱਲ ਰਹੇ ਤਾਲਮੇਲ ਦੀ ਵੀ ਸਮੀਖਿਆ ਕੀਤੀ ਗਈ। ਕਮਿਸ਼ਨਰ ਨੇ ਆਈ.ਓ.ਸੀ.ਐਲ. ਨੂੰ ਪ੍ਰੋਜੈਕਟ ਖੇਤਰ ਵਿਚ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਵਿਸਥਾਰਪੂਰਵਕ ਪ੍ਰਸਤਾਵ ਵੀ ਜਲਦ ਪੇਸ਼ ਕਰਨ ਲਈ ਕਿਹਾ। ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਡੱਡੂਮਾਜਰਾ ਦਾ ਸੀ.ਬੀ.ਜੀ. ਪਲਾਂਟ ਚੰਡੀਗੜ੍ਹ ’ਚ ਠੋਸ ਕੂੜਾ ਪ੍ਰਬੰਧਨ ਨੂੰ ਆਧੁਨਿਕ ਅਤੇ ਵਿਗਿਆਨਕ ਢੰਗ ਨਾਲ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜੈਵਿਕ ਕੂੜੇ ਦਾ ਵਿਗਿਆਨਕ ਨਿਪਟਾਰਾ ਕਰਨ ਦੇ ਨਾਲ-ਨਾਲ ਸਾਫ਼ ਊਰਜਾ ਦਾ ਉਤਪਾਦਨ ਹੋਵੇਗਾ ਤੇ ਵਾਤਾਵਰਨ ਸੰਭਾਲ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਅਤੇ ਏਜੰਸੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਪ੍ਰੋਜੈਕਟ ਦੇ ਹਰ ਪੜਾਅ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਸਵੱਛ, ਹਰਿਆ-ਭਰਿਆ ਅਤੇ ਟਿਕਾਊ ਸ਼ਹਿਰ ਬਣਾਉਣ ਲਈ ਅਜਿਹੇ ਵਾਤਾਵਰਨ ਪੱਖੀ ਪ੍ਰੋਜੈਕਟਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੈਕਟਰ-26 ਮਗਸੀਪਾ ’ਚ ਏ. ਸੀ. ਕੰਪ੍ਰੈਸਰ ਫਟਣ ਨਾਲ 3 ਕਰਮਚਾਰੀ ਝੁਲਸੇ ਅਗਲੀ ਖ਼ਬਰ ‘ਆਪ’ ਚੰਡੀਗੜ੍ਹ ਦੇ ਆਗੂਆਂ ਤੇ ਵਰਕਰਾਂ ਦੇ ਲੋਕ ਭਵਨ ਵੱਲ ਪੈਦਲ ਮਾਰਚ ਨੂੰ ਪੁਲਿਸ ਨੇ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।