08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਉਣ ਲਈ ਸਪੀਕਰ ਸੰਧਵਾਂ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ): ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਂਵਾਂ ਦੇ ਨੁਮਾਇੰਦਿਆਂ ਵਲੋਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲ ਕੇ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ’ ਤੇ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਕਿ ਲੰਮੇ ਸਮੇਂ ਤੋਂ ਕੀਤੇ ਯਤਨਾਂ ਸਦਕਾ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਜਨੇਵਾ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ ਅਤੇ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਸਬੰਧੀ ਜਾਣਕਾਰੀ ਵੀ ਵੈਬਸਾਈਟ ’ਤੇ ਪ੍ਰਕਾਸ਼ਿਤ ਕੀਤੀ ਹੋਈ ਹੈ ਜੋ ਕਿ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਵਿੱਚ ਮਨੁੱਖਤਾ ਦੀ ਸੇਵਾ ਤੇ ਸਰਬਸਾਂਝੀਵਾਲਤਾ, ਨਿਰਪੱਖਤਾ ਅਤੇ ਵਿਸ਼ਵ ਸ਼ਾਂਤੀ ਦੇ ਸੰਕਲਪ ਨੂੰ ਦਰਸਾਉਂਦੀ ਹੈ। ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਜੋ ਕਿ ਹਰ ਸਾਲ 20 ਸਤੰਬਰ ਨੂੰ ਮਨਾਇਆ ਜਾਂਦਾ ਹੈ।

ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ): ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਂਵਾਂ ਦੇ ਨੁਮਾਇੰਦਿਆਂ ਵਲੋਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲ ਕੇ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ’ ਤੇ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਕਿ ਲੰਮੇ ਸਮੇਂ ਤੋਂ ਕੀਤੇ ਯਤਨਾਂ ਸਦਕਾ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਜਨੇਵਾ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ ਅਤੇ ਭਾਈ ਘਨ੍ਹਈਆ ਜੀ ਦੀਆਂ ਮਹਾਨ ਸੇਵਾਵਾਂ ਸਬੰਧੀ ਜਾਣਕਾਰੀ ਵੀ ਵੈਬਸਾਈਟ ’ਤੇ ਪ੍ਰਕਾਸ਼ਿਤ ਕੀਤੀ ਹੋਈ ਹੈ ਜੋ ਕਿ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਵਿੱਚ ਮਨੁੱਖਤਾ ਦੀ ਸੇਵਾ ਤੇ ਸਰਬਸਾਂਝੀਵਾਲਤਾ, ਨਿਰਪੱਖਤਾ ਅਤੇ ਵਿਸ਼ਵ ਸ਼ਾਂਤੀ ਦੇ ਸੰਕਲਪ ਨੂੰ ਦਰਸਾਉਂਦੀ ਹੈ।ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਜੋ ਕਿ ਹਰ ਸਾਲ 20 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਮਹਾਨ ਸੇਵਾ ਸੰਕਲਪ ਨੂੰ ਵਿਸ਼ਵ ਪੱਧਰੀ ਪ੍ਰਗਟਾਉਣ ਲਈ ਅਤੇ ਇਸ ਮਹਾਨ ਸੇਵਾ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਉਣ ਲਈ ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ । ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੋਫ਼ੈਸਰ ਬਹਾਦਰ ਸਿੰਘ ਸੁਨੇਤ ਨੇ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ। ਸਪੀਕਰ ਪੰਜਾਬ ਵਲੋਂ ਪੱਤਰ ਲਿਖਣ ਲਈ ਤੇ ਪ੍ਰਕਿਰਿਆ ਭਰੋਸਾ ਦੇਣ ਲਈ ਪ੍ਰੋ: ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਤੇ ਕੋਆਰਡੀਨੇਟਰ ਭਾਈ ਘਨੱਈਆ ਜੀ ਚੈਰਿਟੀ ਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ, ਗੁਰਪ੍ਰੀਤ ਸਿੰਘ ਚਾਂਦਬਾਜਾ ਚੇਅਰਮੈਨ, ਹਰਵਿੰਦਰ ਸਿੰਘ ਪ੍ਰਧਾਨ ਭਾਈ ਘਨੰਈਆ ਜੀ ਕੈਂਸਰ ਰੋਕੋ ਸੰਸਥਾ, ਫਰੀਦਕੋਟ , ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ,ਭਾਈ ਘਨੱਈਆ ਜੀ ਵੈਲਫੇਅਰ ਸੁਸਾਇਟੀ ਰਾੜਾ ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ ਭਾਈ ਘਨ੍ਹਈਆ ਜੀ ਵੈਲਫੇਅਰ ਸੁਸਾਇਟੀ, ਪ੍ਰੋਫੈਸਰ ਸ਼ਾਮ ਸਿੰਘ ਮਸਤਗੜ੍ਹ ਪ੍ਰਧਾਨ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ, ਡਾਕਟਰ ਖੁਸ਼ਹਾਲ ਸਿੰਘ ਤੇ ਹੋਰ ਸਮਾਜ ਸੇਵੀ ਸੰਸਥਾਂਵਾਂ ਵਲੋਂ ਧੰਨਵਾਦ ਵੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਮਾਵਾਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਲੜਾਈ ਦੀ ਅਗਵਾਈ ਕਰਨ-ਰਾਜਪਾਲ ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਐਨ. ਡੀ. ਪੀ. ਐਸ ਕੇਸ ਦਾ ਸਜ਼ਾ ਯਾਫ਼ਤਾ ਕੈਦੀ, ਸੈਕਟਰ-11 ਥਾਣੇ ’ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।