08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਸ਼ਾ ਕਰਨ ਵਾਲੇ 3 ਵਿਅਕਤੀ ਕਾਬੂ ਇਕ ਕਥਿਤ ਡਰੱਗ ਤਸਕਰ ਵੀ ਗ੍ਰਿਫ਼ਤਾਰ

ਐੱਸ. ਏ.

ਅਜੀਤ ਡੈਸਕ 08-08-2026
ਐੱਸ. ਏ. ਐੱਸ. ਨਗਰ, 7 ਅਗਸਤ (ਕਪਿਲ ਵਧਵਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹਾਟ-ਸਪਾਟ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਥਾਣਾ ਫੇਜ਼-11 ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਦੇ ਦੋ ਮਾਮਲੇ ਦਰਜ ਕਰਕੇ ਕੁੱਲ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ‘ਚ ਲਿਆਂਦੀ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ 3 ਵਿਅਕਤੀਆਂ ਰੁਸਤਮ ਸਿੰਘ, ਨਿਤਿਨ ਸ਼ਰਮਾ ਅਤੇ ਮਨਸ ਸਿੰਘ ਨੂੰ ਨਸ਼ਾ ਕਰਨ ਦੇ ਸ਼ੱਕ ‘ਚ ਕਾਬੂ ਕੀਤਾ ਹੈ। ਮੈਡੀਕਲ ਜਾਂਚ ਦੌਰਾਨ ਉਨ੍ਹਾਂ ਵਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕੀਤੇ ਜਾਣ ਦੀ ਪੁਸ਼ਟੀ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੀ ਧਾਰਾ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਨੂੰ ਨਸ਼ਾ ਕਿਸ ਵਿਅਕਤੀ ਵਲੋਂ ਸਪਲਾਈ ਕੀਤਾ ਗਿਆ ਸੀ। ਇਕ ਹੋਰ ਕਾਰਵਾਈ ਦੌਰਾਨ ਥਾਣਾ ਫੇਜ਼-11 ਦੀ ਪੁਲਿਸ ਨੇ ਕਥਿਤ ਡਰੱਗ ਤਸਕਰ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਉਸ ਦਾ ਡੋਪ ਟੈਸਟ ਪਾਜ਼ੀਟਿਵ ਆਇਆ ਹੈ, ਜਿਸ ਵਿਚ ਮੋਰਫ਼ੀਨ, ਟਰਾਮਾਡੋਲ ਅਤੇ ਬੈਂਜ਼ੋਡਾਇਆਜ਼ੇਪੀਨ ਵਰਗੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੋਈ ਹੈ। ਇਸ ਸੰਬੰਧੀ ਵੀ ਐਨ. ਡੀ. ਪੀ. ਐਸ. ਐਕਟ ਦੀ ਧਾਰਾ 27 ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਹਾਟ ਸਪਾਟ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਕਰਨ ਵਾਲਿਆਂ ਦੇ ਨਾਲ-ਨਾਲ ਨਸ਼ੇ ਦੀ ਤਸਕਰੀ ਕਰਨ ਵਾਲੇ ਤੱਤਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਵਿੰਦਰਨਾਥ ਟੈਗੋਰ ਦੀ ਬਰਸੀ ’ਤੇ ਅਰਪਿਤ ਕੀਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।