ਅਨਮੋਲ ਮੁਸਕਾਨ ਟਰੱਸਟ ਨੇ ਤੀਆਂ ਦਾ ਤਿਉਹਾਰ ਮਨਾਇਆ
ਖਰੜ, 7 ਅਗਸਤ (ਜੰਡਪੁਰੀ)-ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ ਦੇ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਆਪਣੀ ਕੋਈ ਭੈਣ ਨਹੀਂ ਹੈ, ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਆਪਣੀਆਂ ਹੋਰਨਾਂ ਭੈਣਾਂ ਨਾਲ ਮਿਲ ਕੇ ਤੀਆਂ ਦੇ ਜਸ਼ਨ ਮਨਾ ਰਹੇ ਹਨ।
ਅਜੀਤ ਡੈਸਕ
08-08-2026