08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਫ਼ੀਮ ਸਮੇਤ ਨੇਪਾਲੀ ਗ੍ਰਿਫ਼ਤਾਰ

ਜ਼ੀਰਕਪੁਰ, 7 ਅਗਸਤ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੇਪਾਲੀ ਨਾਗਰਿਕ ਨੂੰ 1 ਕਿੱਲੋ 250 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ ਲੱਖਾਂ ਰੁ.

ਅਜੀਤ ਡੈਸਕ 08-08-2026
ਜ਼ੀਰਕਪੁਰ, 7 ਅਗਸਤ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੇਪਾਲੀ ਨਾਗਰਿਕ ਨੂੰ 1 ਕਿੱਲੋ 250 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ ਲੱਖਾਂ ਰੁ. ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਵੀਰਵਾਰ ਬਾਅਦ ਦੁਪਹਿਰ ਲਗਭਗ 3.30 ਵਜੇ ਪੁਲਿਸ ਚੌਕੀ ਬਲਟਾਣਾ ਦੇ ਏ. ਐਸ. ਆਈ. ਮੇਜਰ ਸਿੰਘ ਆਪਣੀ ਟੀਮ ਸਮੇਤ ਹੋਟਲ ਵੈਲਵੇਟ ਕਲਾਰਕ ਨੇੜੇ ਚੁਆਇਸ ਰੋਡ ‘ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਇਕ ਵਿਅਕਤੀ ਚੰਡੀਗੜ੍ਹ-ਅੰਬਾਲਾ ਹਾਈਵੇਅ ‘ਤੇ ਇਕ ਛੋਟਾ ਬੈਗ ਲੈ ਕੇ ਆਉਂਦਾ ਦਿਖਾਈ ਦਿੱਤੀ, ਜੋ ਕਿ ਸਾਹਮਣੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੱਚੀ ਸੜਕ ਵੱਲ ਮੁੜ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਸ ਨੂੰ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਦਲ ਬਹਾਦਰ ਅਧਿਕਾਰੀ (36) ਵਾਸੀ ਮਹਾਵੇ ਪਾਥਰ ਖੋਲਾ ਜ਼ਿਲ੍ਹਾ ਜੁਮਲਾ ਕਰਨਾਲੀ ਪ੍ਰਦੇਸ਼ (ਨੇਪਾਲ) ਦੱਸਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲ ਮੌਜੂਦ ਬੈਗ ‘ਚੋਂ ਇਕ ਪਾਰਦਰਸ਼ੀ ਪਲਾਸਟਿਕ ਦੇ ਲਿਫ਼ਾਫ਼ੇ ‘ਚ ਪੈਕ ਕਾਲੇ-ਭੂਰੇ ਰੰਗ ਦਾ ਪਦਾਰਥ ਬਰਾਮਦ ਹੋਇਆ, ਜੋ ਕਿ ਜਾਂਚ ਕਰਨ ‘ਤੇ ਅਫ਼ੀਮ ਨਿਕਲਿਆ, ਜਿਸ ਦਾ ਭਾਰ 1 ਕਿੱਲੋ 250 ਗ੍ਰਾਮ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18 ਅਤੇ 61/85 ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮੁਕੰਦਪੁਰ ’ਚ 5 ਏਕੜ ਸ਼ਾਮਲਾਤ ਜ਼ਮੀਨ ਹੜੱਪਣ ’ਤੇ ਉਤਾਰੂ ਕੰਪਨੀ ਖ਼ਿਲਾਫ਼ ਲਾਮਬੰਦ ਹੋਈ ਪੰਚਾਇਤ ਅਗਲੀ ਖ਼ਬਰ ਪਿੰਜੌਰ-ਨਾਲਾਗੜ੍ਹ ਰੋਡ ’ਤੇ ਸਵਾਰੀਆਂ ਨਾਲ ਭਰਿਆ ਆਟੋ ਪਲਟਣ ਕਾਰਨ ਪੰਜ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।