09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਭਾਂਖਰਪੁਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਡੇਰਾਬੱਸੀ, 8 ਅਗਸਤ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਇਕੱਠੇ ਹੋ ਕੇ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਬੋਲੀਆਂ ਰਾਹੀਂ ਖੂਬ ਰੌਣਕਾਂ ਲਗਾਈਆਂ।

ਅਜੀਤ ਡੈਸਕ 09-08-2026
ਡੇਰਾਬੱਸੀ, 8 ਅਗਸਤ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਇਕੱਠੇ ਹੋ ਕੇ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਬੋਲੀਆਂ ਰਾਹੀਂ ਖੂਬ ਰੌਣਕਾਂ ਲਗਾਈਆਂ। ਤੀਆਂ ਦੇ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰਵਾਇਤੀ ਪਹਿਰਾਵਿਆਂ ‘ਚ ਸਜੀਆਂ ਮਹਿਲਾਵਾਂ ਤੇ ਮੁਟਿਆਰਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੋਕੇ ਮਹਿਲਾਵਾਂ ਨੇ ਗਿੱਧਾ ਪਾ ਕੇ ਤੀਆਂ ਦੇ ਰਵਾਇਤੀ ਰੰਗ ਨੂੰ ਹੋਰ ਵੀ ਗੂੜ੍ਹਾ ਕੀਤਾ। ਇਸ ਦੌਰਾਨ ਪੁਰਾਣੀਆਂ ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰਕ ਵਿਰਸੇ ਨੂੰ ਯਾਦ ਕਰਦਿਆਂ ਨਵੀਂ ਪੀੜ੍ਹੀ ਨੂੰ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਮਾਈਨਿੰਗ ਕਾਰੋਬਾਰੀ ਨੂੰ ਡਰਾ-ਧਮਕਾ ਕੇ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਹੇਠ ਦੋ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਫੋਰੈਸਟ ਹਿੱਲ ਰਿਜ਼ੋਰਟ ਦੀ ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।