ਪਿਸਤੌਲ ਤੇ ਕਾਰਤੂਸਾਂ ਸਮੇਤ ਵਿਅਕਤੀ ਕਾਬੂ
ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਉਰਫ਼ ਸੋਨੂ ਉਰਫ਼ ਬੱਗਲ ਵਾਸੀ ਪਿੰਡ ਰੁਕਣਾ ਮੁੰਗਲਾ, ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਵਜੋਂ ਹੋਈ ਹੈ।
ਅਜੀਤ ਡੈਸਕ
11-08-2026