ਮੁੱਖ ਮੰਤਰੀ ਨੇ 50 ਲੱਖ ਲਾਭਪਾਤਰੀਆਂ ਦੇ ਖਾਤਿਆਂ ’ਚ ਪਾਈ 1,595 ਕਰੋੜ ਰੁਪਏ ਤੋਂ ਵੱਧ ਦੀ ਰਕਮ
ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਸੌਗਾਤ ਦਿੰਦਿਆਂ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਤਹਿਤ 50,04,873 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ. ਬੀ.
ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਸੌਗਾਤ ਦਿੰਦਿਆਂ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਤਹਿਤ 50,04,873 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 1,595 ਕਰੋੜ 50 ਲੱਖ ਰੁਪਏ ਦੀ ਰਕਮ ਸਿੱਧੇ ਟ੍ਰਾਂਸਫਰ ਕੀਤੀ। ਸਰਕਾਰ ਨੇ ਇਹ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜ ਕੇ ਪਾਰਦਰਸ਼ੀ ਅਤੇ ਸੁਸ਼ਾਸਨ ਆਧਾਰਿਤ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਨੇ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਕਿਸ਼ਤ ਤਹਿਤ 9,98,000 ਭੈਣ-ਧੀਆਂ ਦੇ ਖਾਤਿਆਂ ਵਿਚ 209 ਕਰੋੜ 62 ਲੱਖ ਰੁਪਏ ਦੀ ਰਕਮ ਪਾਈ ਗਈ। ਇਸ ਦੇ ਨਾਲ ਹੀ ਹੁਣ ਤੱਕ ਇਸ ਯੋਜਨਾ ਤਹਿਤ 10 ਕਿਸ਼ਤਾਂ ਵਿੱਚ 2,042 ਕਰੋੜ 31 ਲੱਖ ਰੁਪਏ ਦੀ ਰਕਮ ਲਾਭਪਾਤਰੀਆਂ ਨੂੰ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬੀਤੇ 25 ਸਤੰਬਰ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ 109ਵੇਂ ਜਨਮ ਦਿਵਸ ਦੇ ਮੌਕੇ ‘ਦੀਨ ਦਿਆਲ ਲਾਡੋ ਲੱਛਮੀ’ ਐਪ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਲਈ ਪਹਿਲੇ ਹੀ ਸਾਲ ਦੇ ਬਜਟ ਵਿਚ 5,000 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਜਨਮ ਦਿਵਸ ‘ਤੇ ਇਸ ਯੋਜਨਾ ਲਈ ਨਿਰਧਾਰਤ ਆਮਦਨ ਹੱਦ ਨੂੰ 1 ਲੱਖ ਰੁਪਏ ਤੋਂ ਵਧਾ ਕੇ 1 ਲੱਖ 80 ਹਜ਼ਾਰ ਰੁਪਏ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਲਾਡੋ ਲੱਛਮੀ ਯੋਜਨਾ ਲਈ 6,500 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਮੌਕੇ ‘ਸੇਵਾ’ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਜੀ. ਅਨੁਪਮਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਕ੍ਰਿਡ ਦੇ ਕਮਿਸ਼ਨਰ ਅਤੇ ਸਕੱਤਰ ਜੇ. ਗਣੇਸ਼ਨ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਰਾਜਨਾਰਾਇਣ ਕੌਸ਼ਿਕ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਦੇਸ਼ਕ ਡਾ. ਆਦਿਤਿਆ ਦਹੀਆ, ਵਧੀਕ ਨਿਦੇਸ਼ਕ ਕੈਪਟਨ ਮਨੀਸ਼ ਕੁਮਾਰ ਲੋਹਾਨ ਵੀ ਮੌਜੂਦ ਸਨ।