12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫ਼ਲਸਫ਼ੇ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਐੱਸ. ਏ.

ਪਿੰਡ ਮਾਣਕਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਫ਼ਲਸਫ਼ੇ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਨੂੰ ਦੇਖਣ ਹੋਏ ਪਿੰਡ ਵਾਸੀ। 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਮੁਹਾਲੀ ਦੇ ਪਿੰਡ ਮਾਣਕਪੁਰ, ਊਰਨਾ ਤੇ ਲਹਿਲਾਂ ਵਿਖੇ ਐਲ. ਈ. ਡੀ. ਵੈਨ ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਧਾਰਾ ‘ਤੇ ਆਧਾਰਿਤ ਕਰੀਬ ਅੱਧੇ ਘੰਟੇ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਸੀ. ਕੋਮਲ ਮਿੱਤਲ ਨੇ ਕਿਹ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਜੀਵਨ ਮਨੁੱਖਤਾ ਨੂੰ ਬਰਾਬਰੀ, ਸਚਾਈ, ਮਿਹਨਤ, ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ‘ਚ ਵੀ ਪੂਰੀ ਤਰ੍ਹਾਂ ਸਾਰਥਕ ਹਨ, ਜੋ ਕਿ ਸਮਾਜ ‘ਚੋਂ ਭੇਦਭਾਵ, ਅਸਮਾਨਤਾ ਅਤੇ ਵਿਤਕਰੇ ਨੂੰ ਦੂਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਫ਼ਿਲਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜਾ ਦੇ ਸਿਰਫ਼ ਇਤਿਹਾਸ ਅਤੇ ਜੀਵਨ ਨਾਲ ਜਾਣੂ ਕਰਵਾਉਣ ਦਾ ਮਾਧਿਅਮ ਨਹੀਂ, ਸਗੋਂ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਸਮਾਨਤਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਂਦੇ ਹੋਏ ਸਮਾਜ ‘ਚ ਭਾਈਚਾਰੇ, ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਇਸੇ ਦੌਰਾਨ ਫ਼ਿਲਮ ਦੇਖਣ ਵਾਲੇ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਨੌਜਵਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਲਾਹੇਵੰਦ ਸਾਧਨ ਹਨ।
ਪਿਛਲੀ ਖ਼ਬਰ ਬੰਦ ਘਰ ’ਚੋਂ ਗਹਿਣੇ, ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਪੰਚਕੂਲਾ ਪ੍ਰਸ਼ਾਸਨ ਨੇ ਅਮਰਾਵਤੀ ਐਨਕਲੇਵ ’ਚ ਮਕਾਨਾਂ ਦੇ ਬਾਹਰੋਂ ਹਟਾਏ ਨਾਜਾਇਜ਼ ਕਬਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।