12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਿਆਸੀ ਡਰਾਮੇ ਦੀ ਬਜਾਏ ਸੰਸਦ ’ਚ ਬਹਿਸ ਕਰਨ ਰਾਹੁਲ ਗਾਂਧੀ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਿਆਸੀ ਡਰਾਮੇ ਦੀ ਬਜਾਏ ਸੰਸਦ ’ਚ ਗੰਭੀਰ ਮੁੱਦਿਆਂ ’ਤੇ ਬਹਿਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ, ਇਸ ਦੇ ਬਾਵਜੂਦ ਕਾਂਗਰਸ ਵਲੋਂ ਸਦਨ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਬਜਾਏ ਵਾਕਆਊਟ ਕਰਨਾ ਇਸ ਦੀ ਗ਼ੈਰ-ਜ਼ਿੰਮੇਵਾਰ ਸਿਆਸਤ ਨੂੰ ਦਰਸਾਉਂਦਾ ਹੈ।

— ਪਿਤਾ — ਸਿਧਾਂਰਥ ਚੌਧਰੀ — ਮਾਤਾ — ਆਰਤੀ — ਵਾਸੀ — ਚੰਡੀਗੜ੍ਹ ਸਿਧਿਕਸ਼ਾ 12-08-2026
ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਿਆਸੀ ਡਰਾਮੇ ਦੀ ਬਜਾਏ ਸੰਸਦ ’ਚ ਗੰਭੀਰ ਮੁੱਦਿਆਂ ’ਤੇ ਬਹਿਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ, ਇਸ ਦੇ ਬਾਵਜੂਦ ਕਾਂਗਰਸ ਵਲੋਂ ਸਦਨ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਬਜਾਏ ਵਾਕਆਊਟ ਕਰਨਾ ਇਸ ਦੀ ਗ਼ੈਰ-ਜ਼ਿੰਮੇਵਾਰ ਸਿਆਸਤ ਨੂੰ ਦਰਸਾਉਂਦਾ ਹੈ। ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਲਗਾਤਾਰ ਗ੍ਰਹਿ ਮੰਤਰੀ ਤੋਂ ਵੱਖ-ਵੱਖ ਮੁੱਦਿਆਂ ’ਤੇ ਜਵਾਬ ਮੰਗੇ ਜਾ ਰਹੇ ਸਨ , ਜਦਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਮਿਤ ਸ਼ਾਹ ਸੰਸਦ ’ਚ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੂੰ ਆਪਣੇ ਸਵਾਲਾਂ ਦੇ ਜਵਾਬ ਚਾਹੀਦੇ ਹਨ ਤਾਂ ਉਨ੍ਹਾਂ ਨੂੰ ਸਦਨ ’ਚ ਆ ਕੇ ਬਹਿਸ ’ਚ ਹਿੱਸਾ ਲੈਣਾ ਚਾਹੀਦਾ ਹੈ। ਢਿੱਲੋਂ ਨੇ ਰਾਹੁਲ ਗਾਂਧੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਸੰਸਦ ’ਚ ਬਹਿਸ ਤੋਂ ਭੱਜਣ ਦੀ ਬਜਾਏ ਸਦਨ ’ਚ ਆ ਕੇ ਆਪਣੇ ਸਵਾਲ ਰੱਖਣ ਅਤੇ ਝਾਰਖੰਡ ’ਚ ਵਿਦਿਆਰਥੀਆਂ ’ਤੇ ਹੋਈ ਪੁਲਿਸ ਕਾਰਵਾਈ ਦੇ ਮਾਮਲੇ ’ਚ ਆਪਣੀ ਚੁੱਪੀ ਤੋੜਨ। ਉਨ੍ਹਾਂ ਕਿਹਾ ਕਿ ਭਾਜਪਾ ਝਾਰਖੰਡ ਦੇ ਵਿਦਿਆਰਥੀਆਂ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕਰੇਗੀ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ’ਚ ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਤੇ ਅਧਿਆਪਕਾਂ ਸਮੇਤ ਜਦੋਂ ਵੀ ਕੋਈ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਦਾ ਹੈ ਤਾਂ ਸਰਕਾਰ ਵਲੋਂ ਗੱਲਬਾਤ ਕਰਨ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੀ ਸਿਆਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਵਿਰੋਧ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਸਰਕਾਰ ਦਾ ਵਿਰੋਧ ਕਰਨ ਦਾ ਪੂਰਾ ਹੱਕ ਹੈ, ਪਰ ਦੇਸ਼ ਦੇ ਵਿਕਾਸ ਅਤੇ ਲੋਕ-ਭਲਾਈ ਨਾਲ ਜੁੜੇ ਮੁੱਦਿਆਂ ’ਤੇ ਸੰਸਦ ’ਚ ਉਸਾਰੂ ਬਹਿਸ ਕਰਨਾ ਵੀ ਉਸ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਕਮਲ ਧਾਲੀਵਾਲ ਦੀਆਂ ਸਰਗਰਮੀਆਂ ਨੇ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ ਕੀਤੇ ਅਗਲੀ ਖ਼ਬਰ ਆਜ਼ਾਦੀ ਦਿਵਸ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਆਪਣੇ ਕਰਮਚਾਰੀਆਂ ਨੂੰ ਕਰੇਗੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।