13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ

ਐੱਸ. ਏ.

ਅਜੀਤ ਡੈਸਕ 13-08-2026
ਐੱਸ. ਏ. ਐੱਸ. ਨਗਰ, 12 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ 13 ਅਗਸਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ 360 ਬਾਈਟ, ਨਾਹਰ ਇੰਡਸਟਰੀਜ਼, ਟੋਰਕ ਫਾਰਮਾਸਿਊਟੀਕਲਜ਼ ਪ੍ਰਾ. ਲਿ. ਅਤੇ ਊਸ਼ਾ ਯਾਰਨਜ਼ ਲਿ. ਸਮੇਤ ਹੋਰ ਕਈ ਕੰਪਨੀਆਂ ਵਲੋਂ ਐਸੋਸੀਏਟ ਮੈਨੇਜਰ, ਅਧਿਕਾਰੀ ਅਤੇ ਸਹਾਇਕ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ‘ਚ 10ਵੀਂ, 12ਵੀਂ ਅਤੇ ਗ੍ਰੈਜੂਏਟ ਪਾਸ ਯੋਗਤਾ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਲੇਸਮੈਂਟ ਕੈਂਪ ‘ਚ ਭਾਗ ਲੈਣ ਮੌਕੇ ਆਪਣੀ ਯੋਗਤਾ ਨਾਲ ਸੰਬੰਧਿਤ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ-ਕਾਪੀਆਂ ਅਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਲੇਸਮੈਂਟ ਕੈਂਪ ‘ਚ ਭਾਗ ਲੈਣ ਵਾਲੇ ਕਿਸੇ ਵੀ ਉਮੀਦਵਾਰ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਪਦਾਰਥ ਦੀ ਬਰਾਮਦਗੀ ਦੇ ਮਾਮਲੇ ’ਚ ਦੋ ਵਿਅਕਤੀ ਬਰੀ ਅਗਲੀ ਖ਼ਬਰ ਨਿਰਮਾਣ ਤੋਂ ਦੋ ਹਫ਼ਤਿਆਂ ਬਾਅਦ ਹੀ ਸੜਕ ਟੁੱਟਣੀ ਹੋਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।