13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਜੀਤੀ ਪਡਿਆਲਾ

ਕੁਰਾਲੀ, 12 ਅਗਸਤ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸ਼ਾਹਪੁਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 13-08-2026
ਕੁਰਾਲੀ, 12 ਅਗਸਤ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸ਼ਾਹਪੁਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ’ਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਲਈ ਇਕ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਹ ਹੈ ਕਿ ਕਈ ਇਲਾਕਿਆਂ ’ਚ ਨੌਜਵਾਨ ਅਜੇ ਵੀ ਇਸ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਜਾਂ ਮੁਹਿੰਮਾਂ ਕਾਫ਼ੀ ਨਹੀਂ ਹਨ, ਸਗੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਅਤੇ ਨਿਰਪੱਖ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ, ਖੇਡਾਂ ਅਤੇ ਸਿੱਖਿਆ ਦੇ ਵਧੇਰੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੇ ਨਾਲ-ਨਾਲ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਹਾਕਮ ਸਿੰਘ, ਹਰਿੰਦਰ ਸਿੰਘ, ਅਵਤਾਰ ਸਿੰਘ, ਦਿਲਬਰ ਸਿੰਘ, ਸੁਰਿੰਦਰ ਸਿੰਘ ਖਟੜਾ, ਜਸਬੀਰ ਸਿੰਘ, ਗੁਰਸੇਵ ਸਿੰਘ, ਸੁਖਵਿੰਦਰ ਸਿੰਘ, ਨੰਦੀ ਪਾਲ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ ਪੰਚ ਸਹੌੜਾ ਅਤੇ ਅਵਤਾਰ ਸਿੰਘ ਸਹੌੜਾ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਮਨ ਸ਼ਰਮਾ ਖਰੜ ਯੂਥ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਮਗੌਲੀ ਸੋਲਿਡ ਵੇਸਟ ਪਲਾਂਟ ਪਿਛਲੀਆਂ ਤੇ ਮੌਜੂਦਾ ਸਰਕਾਰਾਂ ਦੀ ਨਾਕਾਮੀ ਦਾ ਨਤੀਜਾ-ਸੈਣੀ ਕਿਹਾ, ਬਾਹਰੀ ਸ਼ਹਿਰਾਂ ਦਾ ਕੂੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।