13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰੋ. ਪ੍ਰਸ਼ਾਂਤ ਕੁਮਾਰ ਗੌਤਮ ਨੂੰ ਆਈ. ਆਈ. ਟੀ. ਟੀ. ਐਮ. ਦੇ ਡਾਇਰੈਕਟਰ ਵਜੋਂ ਕੀਤਾ ਨਿਯੁਕਤ

ਚੰਡੀਗੜ੍ਹ,12 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਹੋਟਲ ਐਂਡ ਟੂਰਿਜ਼ਮ ਮੈਨੇਜਮੈਂਟ ਦੇ ਪ੍ਰੋ. ਪ੍ਰਸ਼ਾਂਤ ਕੁਮਾਰ ਗੌਤਮ ਨੂੰ ਇੰਡੀਅਨ ਇੰਸਟੀਚਿਊਟ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 13-08-2026
ਚੰਡੀਗੜ੍ਹ,12 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਹੋਟਲ ਐਂਡ ਟੂਰਿਜ਼ਮ ਮੈਨੇਜਮੈਂਟ ਦੇ ਪ੍ਰੋ. ਪ੍ਰਸ਼ਾਂਤ ਕੁਮਾਰ ਗੌਤਮ ਨੂੰ ਇੰਡੀਅਨ ਇੰਸਟੀਚਿਊਟ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹੁਕਮ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਵਲੋਂ ਜਾਰੀ ਕੀਤੇ ਗਈ। ਪ੍ਰੋ. ਗੌਤਮ ਕੋਲ ਸੈਰ-ਸਪਾਟਾ ਸਿੱਖਿਆ, ਖੋਜ ਅਤੇ ਅਕਾਦਮਿਕ ਪ੍ਰਸ਼ਾਸਨ ਵਿਚ ਢਾਈ ਦਹਾਕਿਆਂ ਤੋਂ ਵੱਧ ਦਾ ਤਜਰਬਾ ਮੌਜੂਦ ਹੈ। ਪਿਛਲੇ ਸਾਲਾਂ ਦੌਰਾਨ, ਉਨ੍ਹਾਂ ਨੇ ਸੈਰ-ਸਪਾਟਾ ਖੇਤਰ ਵਿਚ ਅਧਿਆਪਨ, ਖੋਜ, ਸੰਸਥਾਗਤ ਵਿਕਾਸ ਅਤੇ ਸਮਰੱਥਾ ਨਿਰਮਾਣ ਵਿਚ ਵਿਆਪਕ ਯੋਗਦਾਨ ਪਾਇਆ ਹੈ। ਪੰਜਾਬ ਯੂਨੀਵਰਸਿਟੀ ਵਿਚ ਆਪਣੇ ਕਾਰਜਕਾਲ ਦੌਰਾਨ ਪ੍ਰੋ. ਗੌਤਮ ਨੇ ਕਈ ਮਹੱਤਵਪੂਰਨ ਅਕਾਦਮਿਕ ਅਤੇ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੂ.ਆਈ.ਐਚ.ਟੀ.ਐਮ ਅਤੇ ਡਾਇਰੈਕਟਰ ਸਰੀਰਕ ਸਿੱਖਿਆ ਤੇ ਖੇਡਾਂ ਵਜੋਂ ਸੇਵਾ ਨਿਭਾਈ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਪ੍ਰੋ. ਪ੍ਰਸ਼ਾਂਤ ਕੁਮਾਰ ਗੌਤਮ ਦੀ ਨਿਯੁਕਤੀ ਦਾ ਸੈਰ-ਸਪਾਟਾ ਅਤੇ ਉੱਚ ਸਿੱਖਿਆ ਖੇਤਰਾਂ ਨਾਲ ਜੁੜੇ ਸਿੱਖਿਆ ਸ਼ਾਸਤਰੀਆਂ, ਸਹਿਯੋਗੀਆਂ ਤੇ ਪੇਸ਼ੇਵਰਾਂ ਦੁਆਰਾ ਵਿਆਪਕ ਸਵਾਗਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਬਰਨਹੈਮ ਨੇ ਭਾਰਤੀ ਮੂਲ ਦੇ ਗੌਤਮ ਰੰਗਾਰਾਜਨ ਨੂੰ ਮਾਹਰ ਸਲਾਹਕਾਰ ਕੀਤਾ ਨਿਯੁਕਤ ਅਗਲੀ ਖ਼ਬਰ ਜਨਮ ਤੋਂ ਹੀ ਦਿਲ ਦੀ ਬਿਮਾਰੀ ਨਾਲ ਪੀੜਤ 61 ਸਾਲਾ ਮਰੀਜ਼ ਨੂੰ ਮਾਈਟਰਾਕਲਿਪ ਪ੍ਰੋਸੀਜਰ ਨਾਲ ਮਿਲੀ ਨਵੀਂ ਜ਼ਿੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।