14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ

ਐੱਸ. ਏ.

ਅਜੀਤ ਡੈਸਕ 14-08-2026
ਐੱਸ. ਏ. ਐੱਸ. ਨਗਰ, 13 ਅਗਸਤ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਅੱਜ 14 ਅਗਸਤ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਜਨਮ ਦਿਹਾੜੇ ਦੇ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਇਸ ਸਮਾਗਮ ਦੌਰਾਨ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਹੋਰ ਕਈ ਮਹਾਂਪੁਰਸ਼ ਸੰਗਤਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਵੱਖ-ਵੱਖ ਮਿਸ਼ਠਾਨਾਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਜ਼ੀਰਕਪੁਰ ਵਿਖੇ ਤੀਜਾ ਵਿਸ਼ਾਲ ਸ੍ਰੀ ਖਾਟੂ ਸ਼ਿਆਮ ਮਹਾਂਉਤਸਵ ਅੱਜ ਅਗਲੀ ਖ਼ਬਰ ਸੜਕ ਦੇ ਉਦਘਾਟਨ ਮੌਕੇ ‘ਆਪ’ ਦੇ ਆਗੂਆਂ ਦੀ ਧੜੇਬੰਦੀ ਉੱਭਰ ਕੇ ਸਾਹਮਣੇ ਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।