15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਸੰਘਰਸ਼ ’ਚ ਪੰਜਾਬ ਦੇ ਮਹਾਨ ਬਲੀਦਾਨਾਂ ਨੂੰ ਯਾਦ ਰੱਖਣਾ ਚਾਹੀਦਾ-ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 14 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ‘ਯਾਂਦਾਂ ਨੂੰ ਨਮਨ, ਤਿਰੰਗੇ ਨੂੰ ਨਮਨ’ ਸਿਰਲੇਖ ਅਧੀਨ ਇਕ ਦੇਸ਼ ਭਗਤੀ ਅਤੇ ਸੱਭਿਆਚਾਰਕ ਸਮਾਗਮ ਟੈਗੋਰ ਥੀਏਟਰ ਵਿਚ ਕਰਾਇਆ ਗਿਆ, ਜਿਸ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਸਮੇਤ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ ਅਤੇ ਆਜ਼ਾਦੀ ਸੰਘਰਸ਼ ਵਿਚ ਪੰਜਾਬ ਦੇ ਮਹਾਨ ਬਲੀਦਾਨਾਂ ਨੂੰ ਯਾਦ ਕੀਤਾ।

ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ‘ਯਾਂਦਾਂ ਨੂੰ ਨਮਨ, ਤਿਰੰਗੇ ਨੂੰ ਨਮਨ’ ਸਿਰਲੇਖ ਅਧੀਨ ਇਕ ਦੇਸ਼ ਭਗਤੀ ਅਤੇ ਸੱਭਿਆਚਾਰਕ ਸਮਾਗਮ ਟੈਗੋਰ ਥੀਏਟਰ ਵਿਚ ਕਰਾਇਆ ਗਿਆ, ਜਿਸ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਸਮੇਤ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ ਅਤੇ ਆਜ਼ਾਦੀ ਸੰਘਰਸ਼ ਵਿਚ ਪੰਜਾਬ ਦੇ ਮਹਾਨ ਬਲੀਦਾਨਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਖੁਸ਼ੀ ਦੇ ਨਾਲ ਉਸ ਦੇ ਲਈ ਕੀਤੇ ਗਏ ਸੰਘਰਸ਼ ਅਤੇ ਬਲੀਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਦੇਸ਼ ਦੀ ਵੰਡ ਨੂੰ ਇਕ ਬੇਹੱਦ ਪੀੜਾਦਾਇਕ ਮਾਨਵੀ ਤ੍ਰਾਸਦੀ ਦੱਸਦੇ ਹੋਏ ਸ੍ਰੀ ਕਟਾਰੀਆ ਨੇ ਲੱਖਾਂ ਲੋਕਾਂ ਦੇ ਉਜਾੜੇ ਤੇ ਅਣਗਿਣਤ ਲੋਕਾਂ ਦੀਆਂ ਜਾਨਾਂ ਜਾਣ ਨੂੰ ਯਾਦ ਕੀਤਾਅਤੇ ਨੌਜਵਾਨ ਪੀੜੀ ਨੂੰ ਇਸ ਦੁੱਖਦਾਈ ਪਾਠ ਨੂੰ ਯਾਦ ਰੱਖਣ ਦੀ ਤਾਕੀਦ ਕੀਤੀ। ’ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਦਾ ਉਲੇਖ ਕਰਦੇ ਹੋਏ ਸ੍ਰੀ ਕਟਾਰੀਆ ਨੇ ਕਿਹਾ ਕਿ ਇਹ ਗੀਤ ਅੱਜ ਦੇਸ਼ ਭਗਤੀ ਅਤੇ ਮਾਤ ਭੂਮੀ ਪ੍ਰਤੀ ਪ੍ਰੇਮ ਦੀ ਭਾਵਨਾ ਨੂੰ ਪ੍ਰੇਰਿਤ ਕਰਦਾ ਹੈ। ਸਮਾਗਮ ਵਿਚ ਸਰਕਾਰੀ ਸਕੂਲਾਂ ਦੇ ਭਾਗ ਲੈਣ ਵਾਲੇ ਲਗਪਗ 350 ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਸਤੁਤੀਆਂ ਵਿੱਚ ਭਾਰਤ ਦੀ ਸਮ੍ਰਿੱਧ ਵਿਰਾਸਤ ਅਤੇ ’ਅਨੇਕਤਾ ਵਿੱਚ ਏਕਤਾ’ ਦੀ ਭਾਵਨਾ ਦਿਖਾਈ ਦਿੱਤੀ। ਇਸ ਮੌਕੇ ਰਾਜਪਾਲ ਦੇ ਨਾਲ ਵਿੱਤ ਸਕੱਤਰ ਦੀਪਰਵਾ ਲਾਕੜਾ ਤੇ ਸਿੱਖਿਆ ਸਕੱਤਰ ਬੀਬਾ ਪ੍ਰੇਰਣਾ ਪੁਰੀ ਸਮੇਤ ਕਿਰਤ ਤੇ ਸਸ਼ਕਤੀਕਰਣ ਸਕੱਤਰ ਬੀਬਾ ਅਨੁਰਾਧਾ ਐੱਸ. ਚਗਤੀ, ਸਕੱਤਰ ਪ੍ਰਾਹੁਣਾਚਾਰੀ ਸਵਪਨਿਲ ਐੱਮ. ਨਾਇਕ, ਸਕੱਤਰ ਪਸ਼ੂ ਪਾਲਣ ਅਤੇ ਮੱਛੀ ਪਾਲਣ ਪ੍ਰਦੀਪ ਕੁਮਾਰ, ਮੁੱਖ ਵਣਪਾਲ ਸੌਰਭ ਕੁਮਾਰ ਅਤੇ ਡਾਇਰੈਕਟਰ ਸਕੂਲ ਸਿੱਖਿਆ ਨਿਤੀਸ਼ ਸਿੰਗਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਧਾਰਮਿਕ ਸ਼ਖ਼ਸੀਅਤਾਂ ਦੇ ਘਰ ਵੀ ਸੁਰੱਖਿਅਤ ਨਹੀਂ-ਜਾਖੜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਵਡਾਲਾ ਗ੍ਰੰਥੀਆਂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 4 ਤਗਮੇ 2 ਸੋਨੇ, ਇਕ ਚਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।