15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਧਾਰਮਿਕ ਸ਼ਖ਼ਸੀਅਤਾਂ ਦੇ ਘਰ ਵੀ ਸੁਰੱਖਿਅਤ ਨਹੀਂ-ਜਾਖੜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਗੋਲੀ ਚੱਲਣ ਦੀ ਘਟਨਾ ਦੀ ਕੀਤੀ ਨਿੰਦਾ

ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਕਥਿਤ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਇਸ ਕਦਰ ਚਿੰਤਾਜਨਕ ਬਣਦੇ ਜਾ ਰਹੇ ਹਨ ਕਿ ਲੋਕ ਆਪਣੇ ਘਰਾਂ ਅੰਦਰ ਵੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।

ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਕਥਿਤ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਇਸ ਕਦਰ ਚਿੰਤਾਜਨਕ ਬਣਦੇ ਜਾ ਰਹੇ ਹਨ ਕਿ ਲੋਕ ਆਪਣੇ ਘਰਾਂ ਅੰਦਰ ਵੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਜਾਖੜ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਪਾਰੀਆਂ, ਉਦਯੋਗਪਤੀਆਂ, ਆਮ ਲੋਕਾਂ ਤੇ ਇੱਥੋਂ ਤੱਕ ਕਿ ਪੁਲਿਸ ਥਾਣਿਆਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਜੇਕਰ ਧਾਰਮਿਕ ਸ਼ਖ਼ਸੀਅਤਾਂ ਦੇ ਘਰਾਂ ਦੇ ਬਾਹਰ ਵੀ ਗੋਲੀਬਾਰੀ ਵਰਗੀ ਘਟਨਾ ਵਾਪਰਦੀ ਹੈ ਤਾਂ ਇਹ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਲਈ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਾਖੜ ਨੇ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਅਪਰਾਧ ’ਤੇ ਨਕੇਲ ਕੱਸਣ ਅਤੇ ਸੂਬੇ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਹੀ ਸਖ਼ਤ ਅਤੇ ਪ੍ਰਭਾਵਸ਼ਾਲੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਪੁਲਿਸ ਦੇ ਵੱਖ-ਵੱਖ ਵਿੰਗ ਵਿਚ ਤਾਇਨਾਤ ਮਹਿਲਾ ਅਧਿਕਾਰੀ ਤੇ ਮਹਿਲਾ ਕਰਮਚਾਰੀਆਂ ਨੇ ‘ਤੀਜ ਦਾ ਤਿਉਹਾਰ’ ਮ... ਅਗਲੀ ਖ਼ਬਰ ਆਜ਼ਾਦੀ ਸੰਘਰਸ਼ ’ਚ ਪੰਜਾਬ ਦੇ ਮਹਾਨ ਬਲੀਦਾਨਾਂ ਨੂੰ ਯਾਦ ਰੱਖਣਾ ਚਾਹੀਦਾ-ਗੁਲਾਬ ਚੰਦ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।